ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਦੇ ਭੈਣ ਇੰਦਰਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਇਸ ਸੰਬੰਧੀ MP ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ ਚੰਡੀਗੜ ਦੇ ਸੈਕਟਰ- 25 ਦੇ ਸਮਸ਼ਾਨਘਾਟ ਵਿਚ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।