ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ‘ਤੇ ਦੇ ਦਿੱਤਾ ਇਹ ਵੱਡਾ ਬਿਆਨ || Breaking News

0
186
Mr. Akal Takht Sahib gave this big statement on Sukhbir Badal

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ‘ਤੇ ਦੇ ਦਿੱਤਾ ਇਹ ਵੱਡਾ ਬਿਆਨ

ਸੁਖਬੀਰ ਬਾਦਲ ਦੇ ਤਨਖ਼ਾਹੀਆ ਕਰਾਰ ਦੇਣ ਦੇ ਫ਼ੈਸਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਜਲਦੀ ਹੀ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਵੇਗੀ।

ਤਨਖ਼ਾਹੀਆ ਕਰਾਰ ਦਿੱਤੇ ਨੂੰ ਢਾਈ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੋ ਚੁੱਕਾ

ਦਰਅਸਲ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਨੂੰ ਢਾਈ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੋ ਚੁੱਕਾ ਹੈ। ਸੁਖਬੀਰ ਬਾਦਲ ਵਲੋਂ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੀ ਤਨਖ਼ਾਹ ਨੂੰ ਲੈ ਕੇ ਜਲਦੀ ਫ਼ੈਸਲਾ ਲਿਆ ਜਾਵੇ।

ਜੱਥੇਦਾਰ ਨੇ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਹੀ ਨਹੀਂ ਸਕਦਾ ਅਤੇ ਸਿਰਫ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦਾ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਅਤੇ ਸ਼ਹੀਦਾਂ ਦੀ ਜੱਥੇਬੰਦੀ ਅਕਾਲੀ ਦਲ ਨੂੰ ਤਕੜਾ ਕਰਨਾ ਬਹੁਤ ਹੀ ਜ਼ਰੂਰੀ ਹੈ।

ਇਹ ਵੀ ਪੜ੍ਹੋ : Insta ‘ਤੇ 56 ਲੱਖ ਤੇ FB ‘ਤੇ 41 ਲੱਖ followers ਫਿਰ ਵੀ ਮਿਲੀਆਂ ਸਿਰਫ਼ 155 ਵੋਟਾਂ, ਸੋਸ਼ਲ ਮੀਡੀਆ ‘ਤੇ ਉੱਡ ਰਿਹਾ ਰੱਜ ਕੇ ਮਜ਼ਾਕ

ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸਿਰਫ਼ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਬਾਰੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਦੇਣਗੇ।

 

 

 

 

 

 

 

 

 

LEAVE A REPLY

Please enter your comment!
Please enter your name here