ਮੁਕੇਸ਼ ਤੇ ਨੀਤਾ ਅੰਬਾਨੀ ਨੇ ਟਰੰਪ ਨਾਲ ਕੀਤੀ ਮੁਲਾਕਾਤ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਦੁਨੀਆ ਦੇ ਕਈ ਸੀਨੀਅਰ ਸਿਆਸਤਦਾਨ ਵਾਸ਼ਿੰਗਟਨ ਪਹੁੰਚ ਰਹੇ ਹਨ। ਕਾਰੋਬਾਰੀ ਅਤੇ ਤਕਨੀਕੀ ਦਿੱਗਜ ਵੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ।
ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਵਿੱਚ 19 ਜਨਵਰੀ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਵੀ ਡਿਨਰ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਦੋਵਾਂ ਨੇਤਾਵਾਂ ਨੇ ਡੋਨਾਲਡ ਟਰੰਪ ਨਾਲ ਵੀ ਮੁਲਾਕਾਤ ਕੀਤੀ। ਸਹੁੰ ਚੁੱਕ ਸਮਾਗਮ ‘ਚ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਵੀ ਮੌਜੂਦ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮਾਗਮ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਭਾਰਤ ਦੀ ਨੁਮਾਇੰਦਗੀ ਕਰਨਗੇ।