ਚੰਡੀਗੜ੍ਹ, 11 ਮਈ 2026 : ਪੰਜਾਬ ਚੋਣ ਕਮਿਸ਼ਨ (Election Commission) ਦੇ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Corporation Elections) ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਐਲਾਨ ਕੀਤਾ ਗਿਆ ਹੈ ਚੋਣ ਕਮਿਸ਼ਨਰ ਵਲੋਂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਜੋ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਹਿਤ ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੋਣ ਲਈ 13 ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ (Nomination letter) ਦਾਖ਼ਲ ਕੀਤੇ ਜਾ ਸਕਣਗੇ ਤੇ 26 ਮਈ ਨੂੰ ਵੋਟਾਂ ਪੈਣਗੀਆਂ ਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ ।
ਕਿੰਨੀਆਂ ਕਾਰਪੋਰੇਸ਼ਨ ਵਿਚ ਹੋਣਗੀਆਂ ਇਹ ਚੋਣਾਂ
ਸੂਚਨਾ ਮੁਤਾਰਕ ਪੰਜਾਬ ਵਿਚ ਜੋ ਨਗਰ ਨਿਗਮ ਚੋਣਾਂ ਦਾ ਐਲਾਨ ਹੋਇਆ ਉਹ 8 ਮਿਊਂਸੀਪਲ ਕਾਰਪੋਰੇਸ਼ਨ ’ਚ ਹੋਣਗੀਆਂ, ਜਿਨ੍ਹਾਂ ਵਿਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਸ਼ਾਮਲ ਹਨ । ਇਨ੍ਹਾਂ ਚੋਣਾਂ ਲਈ 3977 ਪੋਲਿੰਗ ਬੂਥ ਬਣਾਏ ਜਾਣਗੇ ਅਤੇ 36 ਲੱਖ 72 ਹਜ਼ਾਰ 932 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 18 ਲੱਖ 98 ਹਜ਼ਾਰ 990 ਮਰਦ ਅਤੇ 17 ਲੱਖ 73 ਹਜ਼ਾਰ ਮਹਿਲਾ ਵੋਟਰ ਆਪਣੀ ਵੋਟ ਭੁਗਤਾਉਣਗੇ । ਚੋਣ ਕਮਿਸ਼ਨ ਵੱਲੋਂ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਰੱਖਿਆ ਢੰਗ ਨਾਲ ਕਰਵਾਉਣ ਦਾ ਵਾਅਦਾ ਵੀ ਕੀਤਾ ਗਿਆ। ਇਨ੍ਹਾਂ ਚੋਣਾਂ ਦੇ ਐਲਾਨ ਹੁੰਦਿਆਂ ਹੀ ਸੂਬੇ ਵਿਚ ਅੱਜ ਤੋਂ ਚੋਣ ਜਾਬਤਾ ਲਾਗੂ ਹੋ ਗਿਆ ਹੈ ।









