ਘਰ ਬਾਹਰ ਸੁੱਤੇ ਵਿਅਕਤੀ ਦਾ ਹੋਇਆ ਕਤ.ਲ
ਮਾਨਸਾ ‘ਚ ਦੇਰ ਰਾਤ ਘਰ ਦੇ ਬਾਹਰ ਸੁੱਤੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਿੰਡ ਫੂੱਲਵਾਲਾ ਡੋਗਰਾ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੁਢਲਾਡਾ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਮ੍ਰਿਤਕ ਦੀ ਪਛਾਣ ਲਾਭ ਸਿੰਘ ਵਜੋਂ ਹੋਈ ਹੈ। ਉਹ ਐਲਆਈਸੀ ਵਿੱਚ ਕੈਸ਼ੀਅਰ ਦੇ ਅਹੁਦੇ ’ਤੇ ਜਗਰਾਉਂ ਵਿੱਚ ਤਾਇਨਾਤ ਸੀ।
ਇਹ ਵੀ ਪੜ੍ਹੋ: News ਲੁਧਿਆਣਾ ‘ਚ ਹੋਈ ਫਾਇ.ਰਿੰਗ, ਨੌਜਵਾਨ ਦੇ ਸਿਰ ‘ਚ ਲੱਗੀ ਗੋ.ਲੀ ॥ Punjab News
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਭ ਸਿੰਘ ਘਰ ਦੇ ਬਾਹਰ ਸੁੱਤਾ ਪਿਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ‘ਤੇ ਹਮਲਾ ਕਰ ਦਿੱਤਾ। ਸਵੇਰੇ 5 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰ ਉਠਾਉਣ ਆਏ ਤਾਂ ਲਾਭ ਸਿੰਘ ਦੀ ਲਾਸ਼ ਖ਼ੂਨ ਨਾਲ ਲੱਥਪੱਥ ਮੰਜੇ ‘ਤੇ ਪਈ ਸੀ।
ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੱਕ ਲਾਭ ਸਿੰਘ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ। ਉਹ ਬਹੁਤ ਵਧੀਆ ਇਨਸਾਨ ਸੀ। ਡੀਐਸਪੀ ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਲਾਭ ਸਿੰਘ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਪੁੱਤਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।