ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਨੂੰ ਨੌਕਰੀਆਂ ਦੇਵੇਗੀ ਕੇਂਦਰ ਸਰਕਾਰ: PMO

0
311

ਅਗਲੇ ਡੇਢ ਸਾਲ ‘ਚ ਕੇਂਦਰ ਸਰਕਾਰ 10 ਲੱਖ ਲੋਕਾਂ ਨੂੰ ਨੌਕਰੀ ਦੇਣ ਜਾ ਰਹੀ ਹੈ। ਪੀਐੱਮਓ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਡੇਢ ਸਾਲਾਂ ‘ਚ ਹੀ ਕੇਂਦਰ ਸਰਕਾਰ ਦੇ ਕਈ ਵਿਭਾਗਾਂ ‘ਚ 1.5 ਲੱਖ ਪੋਸਟਾਂ ਭਰੀਆਂ ਜਾ ਸਕਦੀਆਂ ਹਨ। ਟਵੀਟ ‘ਚ ਕਿਹਾ ਗਿਆ- ਪੀਐੱਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਤੇ ਵਿਭਾਗਾਂ ‘ਚ ਮਨੁੱਖੀ ਵਸੀਲਿਆਂ ਦੀ ਬੇਹੱਦ ਬਾਰੀਕੀ ਨਾਲ ਸਮੀਖਿਆ ਕੀਤੀ ਹੈ। ਸਮੀਖਿਆ ਤੋਂ ਬਾਅਦ ਉਨ੍ਹਾਂ ਫ਼ੈਸਲਾ ਲਿਆ ਹੈ ਕਿ ਅਗਲੇ ਡੇਢ ਸਾਲ ‘ਚ ਇਸ ‘ਤੇ ਮਿਸ਼ਨ ਮੋਡ ‘ਚ ਕੰਮ ਕੀਤਾ ਜਾਵੇ ਤੇ 10 ਲੱਖ ਲੋਕਾਂ ਨੂੰ ਭਰਤੀ ਕੀਤਾ ਜਾਵੇ।

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਰੁਜ਼ਗਾਰ ਦੇ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਸਭ ਤੋਂ ਵੱਧ ਹਮਲਾ ਬੋਲ ਰਹੀਆਂ ਹਨ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਲੱਖਾਂ ਲੋਕਾਂ ਦੀ ਨੌਕਰੀ ਚਲੀ ਗਈ ਹੈ। ਬੇਰੁਜ਼ਗਾਰੀ ਵਧ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਵਿਰੋਧੀ ਧਿਰਾਂ ਨੇ ਬੇਰੁਜ਼ਗਾਰੀ ਨੂੰ ਵੀ ਚੋਣ ਮੁੱਦਾ ਬਣਾਇਆ ਹੋਇਆ ਹੈ। ਅਜਿਹੇ ‘ਚ ਮੋਦੀ ਸਰਕਾਰ ਨੇ ਇਹ ਵੱਡਾ ਮੁੱਦਾ ਚੁੱਕ ਕੇ ਵਿਰੋਧੀ ਧਿਰ ਨੂੰ ਕਰਾਰਾ ਜਵਾਬ ਦਿੱਤਾ ਹੈ।

LEAVE A REPLY

Please enter your comment!
Please enter your name here