ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਕੋਰੋਨਾ ਵਾਇਰਸ ਸਬੰਧੀ ਦਿੱਕਤਾਂ ਕਾਰਨ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ’ਚ ਸੋਨੀਆ ਗਾਂਧੀ ਨੂੰ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਖੁਦ ਨੂੰ ਘਰ ’ਚ ਇਕਾਂਤਵਾਸ ਕੀਤਾ ਸੀ।
ਰਣਦੀਪ ਸਿੰਘ ਸੁਰਜੇਵਾਲਾ ਨੇ ਸੋਨੀਆ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ, ‘‘ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ 19 (ਕੋਰੋਨਾ) ਸਬੰਧੀ ਦਿੱਕਤਾਂ ਦੇ ਚੱਲਦੇ ਅੱਜ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨਿਗਰਾਨੀ ਲਈ ਹਸਪਤਾਲ ’ਚ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਅਸੀਂ ਕਾਂਗਰਸ ਦੇ ਲੋਕਾਂ ਦੇ ਨਾਲ-ਨਾਲ ਸਾਰੇ ਸ਼ੁਭਚਿੰਤਕਾਂ ਦੀ ਚਿੰਤਾ ਅਤੇ ਸ਼ੁਭ ਇੱਛਾਵਾਂ ਲਈ ਧੰਨਵਾਦ ਕਰਦੇ ਹਾਂ।’’