ਕੇਂਦਰੀ ਸਿਹਤ ਮੰਤਰੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਉੱਚ ਪੱਧਰੀ ਬੈਠਕ, ਸਾਰੇ ਰਾਜਾਂ ਨੂੰ ਅਲਰਟ ਜਾਰੀ

0
4

ਦੇਸ਼ ਵਿਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਅਗਵਾਈ ‘ਚ ਉੱਚ ਪੱਧਰੀ ਬੈਠਕ ਹੋਈ।

ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

ਸਮੀਖਿਆ ਬੈਠਕ ‘ਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਹਦਾਇਤ ਕੀਤੀ ਕਿ ਉਹ ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ।

ਉਨ੍ਹਾਂ ਕੇਂਦਰ ਵੱਲੋਂ ਰਾਜਾਂ ਨੂੰ ਪੂਰੀ ਮਦਦ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਅਸਾਮ, ਅਰੁਣਾਚਲ, ਦਿੱਲੀ, ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ, ਗੋਆ, ਪੁਡੂਚੇਰੀ, ਤੇਲੰਗਾਨਾ, ਕਰਨਾਟਕ, ਮਨੀਪੁਰ, ਕੇਰਲਾ ਸਮੇਤ ਹੋਰ ਰਾਜਾਂ ਦੇ ਸਿਹਤ ਮੰਤਰੀਆਂ ਨੇ ਸ਼ਮੂਲੀਅਤ ਕੀਤੀ।

ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਹਸਪਤਾਲਾਂ ਦੀ ਤਿਆਰੀ, ਨਿਗਰਾਨੀ ਵਧਾਉਣ ਅਤੇ ਲੋਕਾਂ ਨਾਲ ਪ੍ਰਭਾਵਸ਼ਾਲੀ ਸੰਚਾਰ, ਮੌਕ ਡਰਿੱਲ ਨਾਲ ਤਿਆਰ ਰਹਿਣਾ ਮਹੱਤਵਪੂਰਨ ਹੈ।’’ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਕੇਰਲ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 292 ਨਵੇਂ ਐਕਟਿਵ ਕੇਸ ਸਾਹਮਣੇ ਆਏ ਅਤੇ 3 ਸੰਕਰਮਿਤ ਹੋਏ ਲੋਕਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here