ਛੱਤੀਸਗੜ੍ਹ ਦੇ ਜਾਂਜਗੀਰ-ਚਾਂਪਾ ਜ਼ਿਲ੍ਹੇ ਦੇ ਪਿਹਾਰੀਦ ਪਿੰਡ ‘ਚ ਇੱਕ 10 ਸਾਲਾ ਮਾਸੂਮ ਬੋਰਵੈੱਲ ਵਿੱਚ ਡਿੱਗ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਬਚਾਅ ਟੀਮ ਪਿਛਲੇ 15 ਘੰਟਿਆਂ ਤੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਰਾਹੁਲ ਸ਼ੁੱਕਰਵਾਰ ਦੁਪਹਿਰ ਆਪਣੇ ਘਰ ਦੀ ਚਾਰਦੀਵਾਰੀ ‘ਚ ਪੁੱਟੇ ਗਏ ਬੋਰਵੈੱਲ ‘ਚ ਡਿੱਗ ਗਿਆ। ਮਾਸੂਮ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਐਸਡੀਆਰਐਫ ਅਤੇ ਐਨਡੀਆਰਐਫ ਦੀ ਟੀਮ ਨੂੰ ਵੀ ਬੁਲਾਇਆ ਹੈ।

ਦੱਸ ਦਈਏ ਕਿ ਇਸ ਸੰਬੰਧੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਟਵੀਟ ਕਰਕੇ ਕਿਹਾ ਕਿ ਛੱਤੀਸਗੜ੍ਹ ਦੇ ਜਾਂਜਗੀਰ-ਚਾਂਪਾ ਜ਼ਿਲ੍ਹੇ ਦੇ ਪਿਹਾਰੀਦ ਪਿੰਡ ‘ਚ ਬੋਰਵੈੱਲ ‘ਚ ਗਿਰੇ ਬਾਲਕ ਰਾਹੁਲ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਕੁਲੈਕਟਰ ਤੇ ਐੱਸਪੀ ਮੌਕੇ ‘ਤੇ ਮੌਜੂਦ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬੱਚੇ ਦੀ ਕੁਸ਼ਲਤਾ ਲਈ ਪ੍ਰਾਥਨਾ ਕਰਨ ਦੀ ਅਪੀਲ ਕੀਤੀ ਹੈ।

ਜਾਣਕਾਰੀ ਮੁਤਾਬਕ ਬਚਾਅ ਟੀਮ ਬੋਰਵੈੱਲ ਦੇ ਅੰਦਰ ਪਾਈਪ ਪਾ ਕੇ ਬੱਚੇ ਨੂੰ ਲਗਾਤਾਰ ਆਕਸੀਜਨ ਸਪਲਾਈ ਕਰ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਬਚਾਅ ਟੀਮ ਬੋਰਵੈੱਲ ਦੇ ਅੰਦਰ ਕੈਮਰਾ ਲਗਾ ਕੇ ਬੱਚੇ ‘ਤੇ ਨਜ਼ਰ ਰੱਖ ਰਹੀ ਹੈ।

LEAVE A REPLY

Please enter your comment!
Please enter your name here