ਸਿਹਤ ਮੰਤਰੀ ਸਤੇਂਦਰ ਜੈਨ ਦੇ ਕਰੀਬੀਆਂ ਦੇ ਘਰ ED ਨੇ ਕੀਤੀ ਛਾਪੇਮਾਰੀ, ਜਾਣੋ ਕਿੰਨਾ ਕੈਸ਼ ਤੇ ਸੋਨਾ ਕੀਤਾ ਬਰਾਮਦ

0
1279

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਕਰੀਬੀਆਂ ਦੇ ਘਰਾਂ ‘ਚ ED ਵਲੋਂ ਛਾਪੇਮਾਰੀ ਕੀਤੀ ਗਈ ਹੈ। ਈਡੀ ਵਲੋਂ ਸਤੇਂਦਰ ਜੈਨ ਤੇ ਉਨ੍ਹਾਂ ਦੇ ਕਰੀਬੀਆਂ ਦੇ ਦਿੱਲੀ ਗੁਰੂਗ੍ਰਾਮ ‘ਚ ਬਣੇ 7 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ED ਨੇ 2.82 ਕਰੋੜ ਨਕਦ, 133 ਗੋਲਡ ਬਿਸਕੁਟ ਤੇ ਸੋਨੇ ਦੇ ਸਿੱਕੇ ਬਰਾਮਦ ਕੀਤੇ ਹਨ। ਇਨ੍ਹਾਂ ਦਾ ਵਜ਼ਨ 1.80 ਕਿਲੋਗ੍ਰਾਮ ਹੈ।

ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਮੰਤਰੀ ਸਤੇਂਦਰ ਜੈਨ ਦੇ ਰਿਹਾਇਸ਼ੀ ਸਥਾਨਾਂ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ। ਸੋਮਵਾਰ ਨੂੰ ਈਡੀ ਨੇ ਸਤੇਂਦਰ ਜੈਨ ਅਤੇ ਉਨ੍ਹਾਂ ਦੀ ਕੰਪਨੀ ਅਤੇ ਹੋਰ ਮੁਲਜ਼ਮਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਅਗਲੀ ਕਾਰਵਾਈ ਦੇ ਤਹਿਤ ਸਤੇਂਦਰ ਜੈਨ ਦੇ ਰਿਹਾਇਸ਼ੀ ਸਥਾਨਾਂ ਅਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 57 ਸਾਲਾ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

 

LEAVE A REPLY

Please enter your comment!
Please enter your name here