ਹਰਿਆਣਾ ਦੀਆਂ ਤਹਿਸੀਲਾਂ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਰਕਾਰ ਹੁਣ ਸਖ਼ਤ ਹੋ ਗਈ ਹੈ। ਸਰਕਾਰ ਨੇ ਗੁਰੂਗ੍ਰਾਮ ਦੇ ਨਾਇਬ ਤਹਿਸੀਲਦਾਰ ਅਤੇ ਕੁਰੂਕਸ਼ੇਤਰ ਦੇ ਬਾਦਸ਼ਾਹਪੁਰ ਨੂੰ ਵੱਖ-ਵੱਖ ਮਾਮਲਿਆਂ ਵਿੱਚ ਮੁਅੱਤਲ ਕਰ ਦਿੱਤਾ ਹੈ। ਦੱਸਿਆ ਗਿਆ ਕਿ ਬਾਦਸ਼ਾਹਪੁਰ ਦੇ ਨਾਇਬ ਤਹਿਸੀਲਦਾਰ ਪ੍ਰਮੋਦ ਕੁਮਾਰ ‘ਤੇ ਬਿਨਾਂ ਐਨਓਸੀ ਤੋਂ ਰਜਿਸਟਰੇਸ਼ਨ ਕਰਵਾਉਣ ਦਾ ਦੋਸ਼ ਹੈ।
ਇਸ ਤੋਂ ਇਲਾਵਾ ਕੁਰੂਕਸ਼ੇਤਰ ਦੇ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ ਨੂੰ ਦਸਤਾਵੇਜ਼ ਨਾ ਦੇਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਕੁਰੂਕਸ਼ੇਤਰ ਦੇ ਡੀਸੀ ਨੇ ਪਰਮਜੀਤ ਨੂੰ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ। ਚਰਚਾ ਹੈ ਕਿ ਸੂਬੇ ਵਿੱਚ ਮਾਲ ਵਿਭਾਗ ਦੇ ਕਰੀਬ 4 ਦਰਜਨ ਅਧਿਕਾਰੀ ਸਰਕਾਰ ਦੇ ਰਾਡਾਰ ‘ਤੇ ਹਨ, ਜਿਨ੍ਹਾਂ ਦੀ ਅੰਦਰੂਨੀ ਰਿਪੋਰਟ ਤਿਆਰ ਕਰ ਲਈ ਗਈ ਹੈ। ਇਨ੍ਹਾਂ ਵਿੱਚ ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਵਿਭਾਗ ਵੱਲੋਂ ਇਨ੍ਹਾਂ ਅਧਿਕਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ, ਜਿਨ੍ਹਾਂ ‘ਤੇ ਕਾਰਵਾਈ ਹੌਲੀ-ਹੌਲੀ ਸ਼ੁਰੂ ਹੋ ਗਈ ਹੈ।