ਰਾਜਸਥਾਨ, 22 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਬੀਕਾਨੇਰ ਜਿਲ੍ਹੇ ਵਿੱਚ ਇੱਕ ਭਿਆਨਕ ਸੜਕੀ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ (Five people died) ਅਤੇ ਚਾਰ ਦੇ ਜ਼ਖ਼ਮੀ (Four injured) ਹੋਣ ਬਾਰੇ ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪਤਾ ਲੱਗਿਆ ਹੈ ।
ਦੋ ਕਾਰਾਂ ਦੀ ਹੋਈ ਆਪਸੀ ਟੱਕਰ
ਰਾਜਸਥਾਨ ਦੇ ਸ਼ਹਿਰ ਬੀਕਾਨੇਰ (Bikaner) ਦੀ ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਸਿੱਖਵਾਲ ਖੇਤਰ ਵਿੱਚ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ (Head-on collision of cars) ਹੋ ਗਈ, ਜਿਸ ਵਿੱਚ ਮਨੋਜ ਜਾਖੜ, ਕਰਨ, ਸੁਰੇਂਦਰ ਕੁਮਾਰ, ਦਿਨੇਸ਼ ਅਤੇ ਮਦਨ ਸਰਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਾਰ ਵਾਹਨ ਵਿੱਚ ਸਵਾਰ ਇੱਕ ਜਾਂ ਦੋ ਲੋਕ ਖਿੜਕੀਆਂ ਤੋੜ ਕੇ ਸੜਕ `ਤੇ ਡਿੱਗ ਗਏ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਜਿ਼ਲ੍ਹਾ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਦੋਂ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ।
Read More : ਸੜਕ ਹਾਦਸੇ ਮਾਮਲੇ ਵਿਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ 3 ਸਾਲ ਦੀ ਕੈਦ