ਕਰਨਾਟਕ ‘ਚ ਬੱਸ ਨੂੰ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ

0
3737

ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ‘ਚ ਸ਼ੁੱਕਰਵਾਰ ਤੜਕੇ ਹੈਦਰਾਬਾਦ ਜਾ ਰਹੀ ਸਲੀਪਰ ਬੱਸ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 7 ਲੋਕਾਂ ਦੀ ਸੜ ਕੇ ਮੌਤ ਹੋ ਗਈ। ਸਾਰੇ ਮ੍ਰਿਤਕ ਹੈਦਰਾਬਾਦ ਦੇ ਰਹਿਣ ਵਾਲੇ ਹਨ। ਕਰੀਬ 12 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਕਲਬੁਰਗੀ ਦੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਬੀਦਰ-ਸ਼੍ਰੀਰੰਗਪਟਨਾ ਹਾਈਵੇਅ ‘ਤੇ ਕਲਬੁਰਗੀ ਜ਼ਿਲ੍ਹੇ ਦੇ ਕਮਲਾਪੁਰ ਤਾਲੁਕ ਦੇ ਬਾਹਰੀ ਇਲਾਕੇ ‘ਚ ਸਵੇਰੇ ਕਰੀਬ 6.30 ਵਜੇ ਵਾਪਰੀ। ਬੱਸ ਗੋਆ ਤੋਂ ਹੈਦਰਾਬਾਦ ਜਾ ਰਹੀ ਸੀ। ਪੁਲਿਸ ਅਨੁਸਾਰ ਬੱਸ ਅਤੇ ਟੈਂਪੂ ਟਰੈਕਸ ਵਿਚਕਾਰ ਹੋਏ ਹਾਦਸੇ ਤੋਂ ਬਾਅਦ ਅੱਗ ਲੱਗੀ ਸੀ। ਹਾਦਸੇ ਤੋਂ ਬਾਅਦ ਬੱਸ ਪੁਲ ਨਾਲ ਟਕਰਾ ਗਈ ਅਤੇ ਸੜਕ ‘ਤੇ ਪਲਟ ਗਈ। ਹਾਦਸੇ ਸਮੇਂ ਬੱਸ ‘ਚ 35 ਤੋਂ ਵੱਧ ਯਾਤਰੀ ਸਵਾਰ ਸਨ।

LEAVE A REPLY

Please enter your comment!
Please enter your name here