ਦਿੱਲੀ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਰੋਸ ਪ੍ਰਦਰਸ਼ਨ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਵਿੱਚ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ। ਸਦਨ ਵਿੱਚ ਅੱਜ ਐਲਜੀ ਵੀਕੇ ਸਕਸੈਨਾ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਹੰਗਾਮਾ ਕੀਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਪੀਕਰ ਵਿਜੇਂਦਰ ਗੁਪਤਾ ਐਕਸ਼ਨ ਮੋਡ ਵਿੱਚ ਨਜ਼ਰ ਆਏ। ਉਨ੍ਹਾਂ ਨੇ ਇਕ-ਇਕ ਕਰਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਦਿਨ ਭਰ ਲਈ ਬਾਹਰ ਕੱਢ ਦਿੱਤਾ। ਇਸ ‘ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੀ ਸ਼ਾਮਲ ਹੈ।
ਵਿਧਾਨ ਸਭਾ ਦੀ ਕਾਰਵਾਈ ਤੋਂ ਮੁਅੱਤਲ ਕੀਤੇ ਜਾਣ ‘ਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ, “ਭਾਜਪਾ ਨੇ ਬਾਬਾ ਸਾਹਿਬ ਅੰਬੇਡਕਰ ਦੀ ਫੋਟੋ ਦੀ ਥਾਂ ਨਰਿੰਦਰ ਮੋਦੀ ਦੀ ਫੋਟੋ ਲਗਾ ਦਿੱਤੀ। ਮੁੱਖ ਮੰਤਰੀ ਦਫ਼ਤਰ, ਵਿਧਾਨ ਸਭਾ ਦਫ਼ਤਰ ਅਤੇ ਦਿੱਲੀ ਸਰਕਾਰ ਦੇ ਮੰਤਰੀਆਂ ਦੇ ਦਫ਼ਤਰਾਂ ਵਿੱਚ ਅੰਬੇਡਕਰ ਦੀ ਥਾਂ ਮੋਦੀ ਦੀ ਫੋਟੋ ਲਗਾਈ ਗਈ ਹੈ। ਮੈਂ ਪੁੱਛਣਾ ਚਾਹੁੰਦੀ ਹਾਂ ਕਿ ਕੀ ਨਰਿੰਦਰ ਮੋਦੀ ਅੰਬੇਡਕਰ ਤੋਂ ਵੱਡੇ ਹਨ। ਅਸੀਂ ਸਦਨ ਤੋਂ ਸੜਕਾਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ। ਜਦੋਂ ਤੱਕ ਬਾਬਾ ਸਾਹਿਬ ਦੀ ਤਸਵੀਰ ਉਸੇ ਥਾਂ ‘ਤੇ ਨਹੀਂ ਲਗਾਈ ਜਾਂਦੀ।”
PM ਮੋਦੀ ਵੱਲੋਂ ਐਡਵਾਂਟੇਜ ਅਸਮ 2.0 ਦਾ ਆਗਾਜ਼; ਕਿਹਾ- ਉੱਤਰ ਪੂਰਬ ਦੀ ਧਰਤੀ ਤੋਂ ਨਵੇਂ ਭਵਿੱਖ ਦੀ ਸ਼ੁਰੂਆਤ