ਭੋਪਾਲ ‘ਚ ‘ਆਪ’ ਦਫ਼ਤਰ ਨੂੰ ਲੱਗਿਆ ਤਾਲਾ, 4 ਮਹੀਨਿਆਂ ਤੋਂ ਨਹੀਂ ਦਿੱਤਾ ਕਿਰਾਇਆ
ਨਵੀ ਦਿਲੀ, 1 ਮਾਰਚ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਇਸ ਹਾਰ ਦਾ ਅਸਰ ਹੋਰਨਾਂ ਸੂਬਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ‘ਆਪ’ ਪਾਰਟੀ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਮਾਮਲਾ ਕਿਰਾਏ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਕਿਰਾਇਆ ਨਾ ਦੇਣ ਦਾ ਮਾਮਲਾ
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਸੂਬਾ ਦਫ਼ਤਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਸੁਭਾਸ਼ ਨਗਰ ਵਿੱਚ ਸਥਿਤ ਹੈ। ਜਿੱਥੇ ਪਿਛਲੇ ਕਾਫੀ ਸਮੇਂ ਤੋਂ ਸੂਬੇ ‘ਚ ‘ਆਪ’ ਦੀ ਸਿਆਸਤ ਚੱਲ ਰਹੀ ਸੀ। ਜਿੱਥੇ ਹੁਣ ਮਕਾਨ ਮਾਲਕ ਨੇ ਕਿਰਾਇਆ ਨਾ ਦੇਣ ਕਾਰਨ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਪਾਰਟੀ ਨੇ ਪਿਛਲੇ 4 ਮਹੀਨਿਆਂ ਤੋਂ ਦਫਤਰ ਦਾ ਕਿਰਾਇਆ ਨਹੀਂ ਦਿੱਤਾ ਹੈ।