ਚੋਣ ਨਤੀਜਿਆਂ ਤੋਂ ਪਹਿਲਾਂ ਦਿੱਲੀ ‘ਚ ਹਲਚਲ ਤੇਜ਼, ACB ਦੀ ਟੀਮ ਪਹੁੰਚੀ ਅਰਵਿੰਦ ਕੇਜਰੀਵਾਲ ਦੇ ਘਰ
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਰਾਜਧਾਨੀ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸ਼ੁੱਕਰਵਾਰ (7 ਫਰਵਰੀ) ਨੂੰ LG ਦੇ ਹੁਕਮਾਂ ‘ਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਪੰਜ ਲੋਕਾਂ ਦੀ ਟੀਮ ਸਾਬਕਾ ਮੁੱਖ ਮੰਤਰੀ ਦੇ ਘਰ ਪੁੱਜੀ।
ਜਾਣੋ ਕੀ ਹੈ ਪੂਰਾ ਮਾਮਲਾ
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਨਾਂ ਲਏ ਭਾਜਪਾ ‘ਤੇ ਉਮੀਦਵਾਰਾਂ ਦੀ ਖਰੀਦੋ ਫਰੋਖਤ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਵਿਧਾਇਕਾਂ ਅਤੇ ਉਮੀਦਵਾਰਾਂ ਨੂੰ ਫੋਨ ‘ਤੇ 15-15 ਕਰੋੜ ਰੁਪਏ ਦੇ ਆਫਰ ਦਿੱਤੇ ਗਏ। ਇਸ ਮੁੱਦੇ ‘ਤੇ ਅੱਜ ਸਵੇਰੇ 11.30 ਵਜੇ ਸਾਰੇ 70 ਉਮੀਦਵਾਰਾਂ ਦੀ ਮੀਟਿੰਗ ਬੁਲਾਈ ਗਈ। ਕੇਜਰੀਵਾਲ ਦੇ ਇਲਜ਼ਾਮਾਂ ਤੋਂ ਬਾਅਦ ਬੀਜੇਪੀ ਨੇ ਐਲਜੀ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਇਲਜ਼ਾਮਾਂ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ LG ਨੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਏਸੀਬੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚਣ ਤੋਂ ਬਾਅਦ ਸੰਸਦ ਮੈਂਬਰ ਸੰਜੇ ਸਿੰਘ ਵੀ ਵਕੀਲਾਂ ਦੀ ਟੀਮ ਨਾਲ ਪਹੁੰਚੇ।
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਮੁੱਦੇ ‘ਤੇ ਮਨੀਸ਼ ਤਿਵਾੜੀ ਨੇ ਕੇਂਦਰ ਨੂੰ ਘੇਰਿਆ, ਪੜੋ ਕੀ ਕਿਹਾ
ਪ੍ਰਾਪਤ ਜਾਣਕਾਰੀ ਅਨੁਸਾਰ ਏਸੀਬੀ ਦੀ ਟੀਮ ਨੇ ਕਰੀਬ ਡੇਢ ਘੰਟੇ ਤੱਕ ਕੇਜਰੀਵਾਲ ਦੇ ਘਰ ਜਾਂਚ ਕੀਤੀ। ਜਾਂਚ ਤੋਂ ਬਾਅਦ ਟੀਮ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਦੇ ਕੇ ਰਵਾਨਾ ਹੋ ਗਈ।