ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪ੍ਰਿਯੰਕਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹਲਕੇ ਲੱਛਣਾਂ ਤੋਂ ਬਾਅਦ ਕੋਰੋਨਾ ਟੈਸਟ ਕੀਤਾ ਗਿਆ ਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ।
ਪ੍ਰਿਯੰਕਾ ਨੇ ਟਵੀਟ ਕਰਕੇ ਕਿਹਾ, ‘ਹਲਕੇ ਲੱਛਣਾਂ ਤੋਂ ਬਾਅਦ ਮੇਰਾ ਕੋਵਿਡ-19 ਲਈ ਟੈਸਟ ਕਰਵਾਇਆ ਗਿਆ। ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਹੈ। ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਾਂਗੀ ਜੋ ਮੇਰੇ ਸੰਪਰਕ ਵਿੱਚ ਆਏ ਹਨ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ।
I’ve tested positive for COVID-19 with mild symptoms. Following all the protocols, I have quarantined myself at home.
I would request those who came in contact with me to take all necessary precautions.
— Priyanka Gandhi Vadra (@priyankagandhi) June 3, 2022
ਯੂਪੀ ਕਾਂਗਰਸ ਵੱਲੋਂ 1 ਅਤੇ 2 ਜੂਨ ਨੂੰ ਦੋ ਦਿਨਾਂ ਨਵ ਸੰਕਲਪ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ, ਪਰ ਪ੍ਰਿਯੰਕਾ ਗਾਂਧੀ ਇਸ ਵਿੱਚ ਸ਼ਾਮਲ ਨਹੀਂ ਹੋਏ। ਪਹਿਲੇ ਦਿਨ ਪ੍ਰੋਗਰਾਮ ‘ਚ ਸ਼ਿਰਕਤ ਕਰਨ ਤੋਂ ਬਾਅਦ ਉਹ ਬੁੱਧਵਾਰ ਰਾਤ ਨੂੰ ਅਚਾਨਕ ਦਿੱਲੀ ਚਲੇ ਗਏ। ਦੱਸ ਦਈਏ ਕਿ ਬੀਤੇ ਦਿਨੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਹੋ ਗਏ ਸਨ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਸੀ।