ਅਗਨੀਪਥ ਯੋਜਨਾ ਦਾ ਨੌਜਵਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਗਨੀਪਥ ਯੋਜਨਾ ਤਹਿਤ ਫੌਜੀਆਂ ਦੀ ਭਰਤੀ ਨੂੰ ਲੈ ਕੇ ਕੁਝ ਸੂਬਿਆਂ ਵਿਚ ਹੰਗਾਮਾ ਮਚਿਆ ਹੋਇਆ ਹੈ। ਯੂਪੀ ਅਤੇ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ ‘ਤੇ ਰੇਲਵੇ ਟਰੈਕ ਅਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ। ਹਰਿਆਣਾ ਦੇ ਨਾਰਨੌਲ ਵਿੱਚ ਵੀ ਨੌਜਵਾਨਾਂ ਨੇ ਸੜਕ ਜਾਮ ਕਰ ਦਿੱਤੀ ਹੈ। ਇਸ ਲਈ ਇਸ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਹਰਿਆਣਾ ਦੇ ਗੁਰੂਗ੍ਰਾਮ ‘ਚ ਧਾਰਾ 144 ਲਾਗੂ ਹੋ ਗਈ ਹੈ। ਇਸ ਸੰਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।