ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿੱਚ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਕੇਂਦਰ ਸਰਕਾਰ ਨੇ 27 ਅਪ੍ਰੈਲ, 2025 ਤੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਵੀਜ਼ੇ ਰੱਦ ਕਰ ਦਿੱਤੇ ਹਨ। ਹੁਣ ਸਿਰਫ਼ ਮੈਡੀਕਲ, ਡਿਪਲੋਮੈਟਿਕ ਅਤੇ ਲੰਬੇ ਸਮੇਂ ਦੇ ਵੀਜ਼ੇ ਹੀ ਵੈਧ ਹੋਣਗੇ।
ਹੁਕਮਾਂ ਅਨੁਸਾਰ, 29 ਅਪ੍ਰੈਲ, 2025 ਤੋਂ ਬਾਅਦ ਮੌਜੂਦਾ ਮੈਡੀਕਲ ਵੀਜ਼ੇ ਵੀ ਅਵੈਧ ਹੋ ਜਾਣਗੇ। ਇਸ ਤੋਂ ਬਾਅਦ, ਪਾਕਿਸਤਾਨੀ ਨਾਗਰਿਕਾਂ ਨੂੰ ਕੋਈ ਨਵਾਂ ਵੀਜ਼ਾ ਜਾਰੀ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾ ਰਹੀ ਹੈ। ਹਰ ਉਲੰਘਣਾ ਦੀ ਗੰਭੀਰਤਾ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।
ਪਹਿਲਗਾਮ ਹਮਲੇ ‘ਚ ਜਾਨ ਗਵਾਉਣ ਵਾਲੇ ਲੇਫਟੀਨੈਂਟ ਦੇ ਘਰ ਪਹੁੰਚੇ Mankirat ਔਲਖ, ਪਰਿਵਾਰ ਨਾਲ ਵੰਡਾਇਆ ਦੁੱਖ
ਦੱਸ ਦਈਏ ਕਿ ਬੀਤੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਸ਼ਾਹ ਨੇ ਸਾਰੇ ਮੁੱਖ ਮੰਤਰੀਆਂ ਨੂੰ ਆਪਣੇ-ਆਪਣੇ ਰਾਜਾਂ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਪਾਕਿਸਤਾਨ ਵਾਪਸ ਭੇਜਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨੀ ਨਾਗਰਿਕਾਂ ਦੇ ਸਾਰੇ ਵੀਜ਼ੇ ਰੱਦ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਪਾਕਿਸਤਾਨੀ ਨਾਗਰਿਕਾਂ ਦੇ ਸਾਰੇ ਵੀਜ਼ੇ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਜਾਣ।