ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੀ ਸਜ਼ਾ ਦਾ ਐਲਾਨ ਅੱਜ, ਪੀੜਤ ਧਿਰ ਨੇ ਮੌਤ ਦੀ ਸਜ਼ਾ ਦੀ ਕੀਤੀ ਮੰਗ || Latest News

0
26

ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੀ ਸਜ਼ਾ ਦਾ ਐਲਾਨ ਅੱਜ, ਪੀੜਤ ਧਿਰ ਨੇ ਮੌਤ ਦੀ ਸਜ਼ਾ ਦੀ ਕੀਤੀ ਮੰਗ

ਨਵੀ ਦਿੱਲੀ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੁਪਹਿਰ 2 ਵਜੇ ਤੋਂ ਬਾਅਦ ਸਜ਼ਾ ਸੁਣਾਏਗੀ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਮੌਤ ਦੀ ਸਜ਼ਾ ਦੇਣ ਦੀ ਮੰਗ

ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਾਲੇ ਲੋਕਾਂ ਨੇ ਵੀ ਭਾਰਤੀ ਅਦਾਲਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਫੈਸਲਾ ਲੈਣ ਕਿ ਦੁਨੀਆ ਯਾਦ ਰੱਖੇ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ, ਉਸ ਸਮੇਂ ਸਿੱਖਾਂ ਨੂੰ ਬਹੁਤ ਤਸੀਹੇ ਦਿੱਤੇ ਗਏ।

ਦੋ ਸਿੱਖ ਨਾਗਰਿਕਾਂ ਦੇ ਕਤਲ ਨਾਲ ਸਬੰਧਤ ਮਾਮਲਾ

ਦੱਸ ਦਈਏ ਕਿ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਹ ਮਾਮਲਾ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖ ਨਾਗਰਿਕਾਂ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ।

LEAVE A REPLY

Please enter your comment!
Please enter your name here