ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, 24 ਘੰਟੇ ਸਾਫ਼ ਪਾਣੀ ਦੀ ਸਪਲਾਈ ਦਾ ਕੀਤਾ ਵਾਅਦਾ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਗਲੇ ਕੁਝ ਸਾਲਾਂ ਵਿੱਚ ਪੂਰੇ ਦਿੱਲੀ ਵਿੱਚ 24 ਘੰਟੇ ਸਾਫ਼ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਨਾਲ ਹੀ ਕਿਸੇ ਨੂੰ ਵੀ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ‘ਆਪ’ ਆਗੂ ਨੇ ਕਿਹਾ ਕਿ ਅੱਜ ਤੋਂ ਰਾਜਿੰਦਰ ਨਗਰ ਦੀ ਇੱਕ ਕਲੋਨੀ ਵਿੱਚ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਹੋ ਗਈ ਹੈ।
ਕਿਸਾਨਾਂ ਦੇ ਹੱਕ ‘ਚ CM ਮਾਨ ਦਾ ਵੱਡਾ ਬਿਆਨ, ਕਿਹਾ “ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ…
ਉਨ੍ਹਾਂ ਕਿਹਾ, ‘ਕੇਜਰੀਵਾਲ ਜੋ ਕਹਿੰਦਾ ਹੈ, ਉਹ ਕਰਦਾ ਹੈ, ਮੈਂ ਕੋਈ ਚੁਣਾਵੀ ਜੁਮਲੇ ਨਹੀਂ ਸੁਣਾਉਂਦਾ ਹਾਂ। ਅੱਜ ਤੋਂ 24 ਘੰਟੇ ਪਾਣੀ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਪੂਰੀ ਦਿੱਲੀ ਪਾਣੀ ਦੀ ਕੋਈ ਕਮੀ ਨਹੀਂ ਹੋਵੇਗੀ। ਹੁਣ 24 ਘੰਟੇ ਪਾਣੀ ਵੀ ਮਿਲੇਗਾ, 2100 ਰੁਪਏ ਵੀ ਦੇਵਾਗੇ, ਸੰਜੀਵਨੀ ਸਕੀਮ ਵੀ ਦੇਵਾਗੇ। ਦੱਸ ਦਈਏ ਕਿ ਕੇਜਰੀਵਾਲ ਨੇ 1 ਮਹੀਨੇ ‘ਚ 5 ਐਲਾਨ ਕੀਤੇ ਹਨ। ਇਸ ਵਿੱਚ ਔਰਤਾਂ ਲਈ 2100 ਰੁਪਏ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਅਤੇ ਦਲਿਤ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸ਼ਾਮਲ ਹਨ।