ਅਰਵਿੰਦ ਕੇਜਰੀਵਾਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ, ਪਹਿਲਾਂ ਵਾਲਮੀਕਿ ਅਤੇ ਹਨੂੰਮਾਨ ਮੰਦਰ ਹੋਣਗੇ ਨਤਮਸਤਕ
ਨਵੀ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵੀਂ ਦਿੱਲੀ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ ਦਿੱਲੀ ਦੇ ਵਾਲਮੀਕਿ ਮੰਦਰ ਅਤੇ ਹਨੂੰਮਾਨ ਮੰਦਰ ਜਾਣਗੇ। ਇਸ ਤੋਂ ਬਾਅਦ ਉਹ ਵਰਕਰਾਂ ਨਾਲ ਰੈਲੀ ਕਰਨ ਤੋਂ ਬਾਅਦ ਕਲੈਕਟਰ ਦਫ਼ਤਰ ਪੁੱਜਣਗੇ।
5 ਫਰਵਰੀ ਨੂੰ ਹੋਵੇਗੀ ਵੋਟਿੰਗ
ਦੱਸ ਦਈਏ ਕਿ ਨਵੀਂ ਦਿੱਲੀ ਸੀਟ ਤੋਂ ਭਾਜਪਾ ਨੇ ਪ੍ਰਵੇਸ਼ ਵਰਮਾ ਨੂੰ ਮੈਦਾਨ ‘ਚ ਉਤਾਰਿਆ ਹੈ ਜਦਕਿ ਕਾਂਗਰਸ ਨੇ ਸੰਦੀਪ ਦੀਕਸ਼ਿਤ ਨੂੰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ‘ਚ ਉਤਾਰਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।
ਮਨੀਸ਼ ਸਿਸੋਦੀਆ ਵੀ ਭਰਨਗੇ ਨਾਮਜ਼ਦਗੀ
ਇਸ ਦੇ ਨਾਲ ਹੀ ਸਾਬਕਾ ਉਪ ਮੁੱਖ ਮੰਤਰੀ ਅਤੇ ਜੰਗਪੁਰਾ ਤੋਂ ‘ਆਪ’ ਉਮੀਦਵਾਰ ਮਨੀਸ਼ ਸਿਸੋਦੀਆ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਉਹ ਦੁਪਹਿਰ 12 ਵਜੇ ਜੰਗਪੁਰਾ ਵਿੱਚ ਰੋਡ ਸ਼ੋਅ ਵੀ ਕਰਨਗੇ। ਇਸ ਤੋਂ ਪਹਿਲਾਂ ਉਹ ਅੰਗੂਰੀ ਮਾਤਾ ਮੰਦਰ ਦੇ ਦਰਸ਼ਨ ਕਰਨਗੇ।
ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ’ਚ ਲਏ ਆਖਰੀ ਸਾਹ