ਅਰਵਿੰਦ ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ, ਜਾਣੋ ਕਿਹੜੀਆਂ ਕੀਤੀਆਂ 4 ਵੱਡੀਆਂ ਮੰਗਾਂ ?
ਨਵੀ ਦਿੱਲੀ, 2 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਭਾਜਪਾ ਵਰਕਰਾਂ ‘ਤੇ ‘ਆਪ’ ਵਰਕਰਾਂ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ।
‘ਆਪ’ ਵਰਕਰਾਂ ਨਾਲ ਬਦਸਲੂਕੀ ਦਾ ਦੋਸ਼
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖਿਆ। ਇਸ ਪੱਤਰ ‘ਚ ਉਨ੍ਹਾਂ ਦਿੱਲੀ ਪੁਲਿਸ ਅਤੇ ਭਾਜਪਾ ਵਰਕਰਾਂ ‘ਤੇ ਨਵੀਂ ਦਿੱਲੀ ਵਿਧਾਨ ਸਭਾ ਦੇ ‘ਆਪ’ ਵਰਕਰਾਂ ਨਾਲ ਬਦਸਲੂਕੀ ਅਤੇ ਕੁੱਟਮਾਰ ਦਾ ਦੋਸ਼ ਲਗਾਇਆ। ਕੇਜਰੀਵਾਲ ਨੇ ‘ਆਪ’ ਵਰਕਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਕੇਜਰੀਵਾਲ ਦੇ ਪੱਤਰ ਵਿੱਚ ਮੁੱਖ ਮੰਗਾਂ-
ਨਵੀਂ ਦਿੱਲੀ ਹਲਕੇ ਵਿੱਚ ਆਜ਼ਾਦ ਚੋਣ ਅਬਜ਼ਰਵਰ ਤਾਇਨਾਤ ਕੀਤੇ ਜਾਣ।
ਚੋਣ ਕਮਿਸ਼ਨ ਨੂੰ ‘ਆਪ’ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।
ਹਮਲਿਆਂ ਲਈ ਜ਼ਿੰਮੇਵਾਰ ਭਾਜਪਾ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਗੁਜਰਾਤ ਚ ਵੱਡਾ ਹਾਦਸਾ; 35 ਫੁੱਟ ਡੂੰਘੀ ਖਾਈ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ