ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਇਸ ਮੁੱਦੇ ‘ਤੇ CM ਰੇਖਾ ਗੁਪਤਾ ਨੂੰ ਲਿਖਿਆ ਪੱਤਰ, ਮਿਲਣ ਲਈ ਮੰਗਿਆ ਸਮਾਂ
ਨਵੀ ਦਿੱਲੀ, 22 ਫਰਵਰੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਨਵ- ਨਿਯੁਕਤ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ 23 ਫਰਵਰੀ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਪੱਤਰ ‘ਚ ਉਨ੍ਹਾਂ ਨੇ ਦਿੱਲੀ ਦੀਆਂ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ‘ਤੇ ਸਵਾਲ ਉਠਾਏ ਹਨ ਅਤੇ ਸਰਕਾਰ ਤੋਂ ਇਸ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।
PM ਮੋਦੀ ਦੇ ਚੋਣ ਵਾਅਦੇ ਦਾ ਦਿੱਤਾ ਹਵਾਲਾ
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੱਤਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੋਣ ਵਾਅਦੇ ਦਾ ਹਵਾਲਾ ਦਿੰਦੇ ਹੋਏ ਆਤਿਸ਼ੀ ਨੇ ਪੁੱਛਿਆ ਕਿ ਪਹਿਲੀ ਕੈਬਨਿਟ ਮੀਟਿੰਗ ‘ਚ ਇਸ ਯੋਜਨਾ ਨੂੰ ਮਨਜ਼ੂਰੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਨੂੰ ਇਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।