ਲਾਲ ਕਿਲ੍ਹਾ ਅਤੇ ਜਾਮਾ ਮਸਜਿਦ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0
21

ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਬੰਬ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸੂਚਨਾ ਮਿਲਦੇ ਹੀ ਦੋਵਾਂ ਥਾਵਾਂ ‘ਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦੇ ਅਨੁਸਾਰ, ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਕਾਲ ਨੂੰ ਫਰਜ਼ੀ ਐਲਾਨਿਆ ਗਿਆ।

ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਤਹੱਵੁਰ ਰਾਣਾ, ਏਅਰਪੋਰਟ ਦੇ ਬਾਹਰ ਭਾਰੀ ਫੋਰਸ ਤਾਇਨਾਤ

ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਬੰਬ ਧਮਕੀ ਤੋਂ ਬਾਅਦ ਵੀਰਵਾਰ ਸਵੇਰੇ ਤੋਂ ਹੀ ਸੁਰੱਖਿਆ ਏਜੰਸੀਆਂ ਨੇ ਮੌਕੇ ਤੇ ਪਹੁੰਚ ਕੇ ਪੂਰੀ ਜਾਂਚ ਪੜਤਾਲ ਕੀਤੀ। ਦਿੱਲੀ ਪੁਲਿਸ ਨੇ ਕਿਹਾ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਫ਼ੋਨ ਆਇਆ ਸੀ। ਉਨ੍ਹਾਂ ਕਿਹਾ ਕਿ “ਅਸੀਂ ਮੌਕੇ ‘ਤੇ ਇੱਕ ਫਾਇਰ ਟੈਂਡਰ ਭੇਜਿਆ ਅਤੇ ਦੋਵਾਂ ਥਾਵਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ। ਹਾਲਾਂਕਿ, ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਤੋਂ ਬਾਅਦ ਕਾਲ ਨੂੰ ਫਰਜ਼ੀ ਐਲਾਨਿਆ ਗਿਆ।” ਅਧਿਕਾਰੀ ਨੇ ਕਿਹਾ ਕਿ ਸਮਾਰਕ ਕੰਪਲੈਕਸ ਵਿੱਚ ਬੰਬ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਦੇ ਹੀ ਜਾਂਚ ਲਈ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਸਨ।

ਦੱਸ ਦਈਏ ਕਿ ਲਾਲ ਕਿਲ੍ਹਾ ਅਤੇ ਜਾਮਾ ਮਸਜਿਦ ਦੋਵੇਂ ਹੀ ਪ੍ਰਮੁੱਖ ਇਤਿਹਾਸਕ ਅਤੇ ਸੰਸਕ੍ਰਿਤਿਕ ਸਥਾਨ ਹਨ ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੈਲਾਨੀ ਅਤੇ ਸ਼ਰਧਾਲੂ ਆਉਂਦੇ ਹਨ। ਇਸ ਧਮਕੀ ਤੋਂ ਬਾਅਦ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਆਪਣੀ ਨਿਗਰਾਨੀ ਵਧਾ ਦਿੱਤੀ ਹੈ।

 

LEAVE A REPLY

Please enter your comment!
Please enter your name here