ਕੋਲਕਾਤਾ ਹਾਈ ਕੋਰਟ ਨੂੰ ਮਿਲੇ 5 ਨਵੇਂ ਜੱਜ, ਪੜੋ ਵੇਰਵਾ
ਸੁਪਰੀਮ ਕੋਰਟ ਕਾਲੇਜੀਅਮ ਨੇ ਕੋਲਕਾਤਾ ਹਾਈ ਕੋਰਟ ਵਿੱਚ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਜੱਜਾਂ ਵਜੋਂ ਨਿਯੁਕਤ ਕੀਤੇ ਗਏ ਵਿਅਕਤੀਆਂ ਵਿੱਚ ਸਮਿਤਾ ਦਾਸ ਡੇ, ਰੀਤਬਰਤੋ ਕੁਮਾਰ ਮਿੱਤਰਾ, ਮੁਹੰਮਦ ਤਾਲੇ ਮਸੂਦ ਸਿੱਦੀਕੀ, ਕ੍ਰਿਸ਼ਨਰਾਜ ਠਾਕਰ ਅਤੇ ਓਮ ਨਰਾਇਣ ਰਾਏ ਦੇ ਨਾਮ ਸ਼ਾਮਲ ਹਨ।
ਇਹ ਵੀ ਪੜੋ : ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ
ਇਸ ਸਮੇਂ ਕੋਲਕਾਤਾ ਹਾਈ ਕੋਰਟ ਵਿੱਚ 72 ਮਨਜ਼ੂਰ ਅਸਾਮੀਆਂ ਦੇ ਮੁਕਾਬਲੇ 44 ਜੱਜ ਹਨ ਅਤੇ 28 ਅਸਾਮੀਆਂ ਖਾਲੀ ਹਨ। ਸੁਪਰੀਮ ਕੋਰਟ ਕਾਲੇਜੀਅਮ ਦੀ 25 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਇਨ੍ਹਾਂ ਪੰਜ ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ, ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਕੌਲਿਜੀਅਮ ਨੇ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਵਿੱਚ ਤਿੰਨ ਅਤੇ ਮਦਰਾਸ ਹਾਈ ਕੋਰਟ ਵਿੱਚ ਚਾਰ ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।