ਨਵੀਂ ਦਿੱਲੀ, 28 ਜੁਲਾਈ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇੇਸ਼ਨ (ਸੀ. ਬੀ. ਆਈ.) ਵਲੋਂ ਤਿੰਨ ਵਿਅਕਤੀਆਂ (Three people) ਨੂੰ ਇੱਕ ਦਿਨ ਵਿੱਚ ਆਨ-ਲਾਈਨ ਧੋਖਾਧੜੀ ਰਾਹੀਂ 3.81 ਕਰੋੜ ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਸੀ. ਬੀ. ਆਈ. (C. B. I.) ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਸੁਧੀਰ ਭਾਸਕਰ ਪਲਾਂਡੇ ਅਤੇ ਏਜੰਟ ਯਸ਼ ਠਾਕੁਰ ਅਤੇ ਸ਼ੌਰਿਆ ਸੁਨੀਲ ਕੁਮਾਰ ਸਿੰਘ ਸ਼ਾਮਲ ਹਨ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਦੇ ਆਧਾਰ `ਤੇ ਸੀ. ਬੀ. ਆਈ. ਨੇ ਇੱਕ (ਧੋਖਾਧੜੀ ਲਈ ਵਰਤਿਆ ਜਾਣ ਵਾਲਾ ਬੈਂਕ ਖ਼ਾਤਾ), ਅਣਪਛਾਤੇ ਸਾਈਬਰ ਧੋਖਾਧੜੀ (Cyber fraud) ਕਰਨ ਵਾਲਿਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।ਦੋਸ਼ ਹੈ ਕਿ 2 ਜੁਲਾਈ ਨੂੰ ਉਨ੍ਹਾਂ ਨੇ ਵੱਖ-ਵੱਖ ਲੋਕਾਂ ਨਾਲ 3.81 ਕਰੋੜ ਰੁਪਏ ਦੀ ਧੋਖਾਧੜੀ (Fraud of Rs 3.81 crore) ਕੀਤੀ ਸੀ। ਇਹ ਰਕਮ ਮਿਊਲ ਅਕਾਊਂਟ ਰਾਹੀਂ ਕਢਵਾਈ ਗਈ ਸੀ । ਮਿਊਲ ਅਕਾਊਂਟ (Mule account) ਇੱਕ ਬੈਂਕ ਅਕਾਊਂਟ ਹੁੰਦਾ ਹੈ ਜਿਸ ਦੀ ਵਰਤੋਂ ਸਾਈਬਰ ਅਪਰਾਧੀਆਂ ਦੁਆਰਾ ਪੈਸੇ ਦੇ ਗੈਰ-ਕਾਨੂੰਨੀ ਲੈਣ-ਦੇਣ ਲਈ ਕੀਤੀ ਜਾਂਦੀ ਹੈ ।
Read More : ਸੀ. ਬੀ. ਆਈ. ਕਰੇਗੀ ਹੁਣ ਭਾਰਤੀ ਫੌਜ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ