ਵੱਡਾ ਸੜਕ ਹਾਦਸਾ: ਮਾਜ਼ਦਾ ਗੱਡੀ ਦੀ ਟ੍ਰੇਲਰ ਨਾਲ ਭਿਆਨਕ ਟੱਕਰ ‘ਚ 13 ਲੋਕਾਂ ਦੀ ਮੌਤ; 12 ਜ਼ਖਮੀ

0
37

ਛੱਤੀਸਗੜ੍ਹ ਦੇ ਰਾਏਪੁਰ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਖਰੋੜਾ-ਬਲੌਦਾ ਬਾਜ਼ਾਰ ਰੋਡ ‘ਤੇ ਉਸ ਸਮੇਂ ਵਾਪਰਿਆ ਜਦੋਂ ਲੋਕ ਮਾਜ਼ਦਾ ਗੱਡੀ ਵਿੱਚ ਬੱਚਿਆਂ ਦੇ ਜਨਮਦਿਨ ਦੇ ਜਸ਼ਨ ਤੋਂ ਵਾਪਸ ਆ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮਾਜ਼ਦਾ ਗੱਡੀ ਖਰੋੜਾ ਇਲਾਕੇ ਵਿੱਚ ਪਹੁੰਚੀ, ਉਲਟ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟ੍ਰੇਲਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 13 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 9 ਔਰਤਾਂ, 2 ਕੁੜੀਆਂ, 1 ਮੁੰਡਾ ਅਤੇ ਇੱਕ 6 ਮਹੀਨੇ ਦਾ ਬੱਚਾ ਸ਼ਾਮਲ ਹੈ।

ਇਸ ਹਾਦਸੇ ਵਿੱਚ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਅਤੇ ਮੈਡੀਕਲ ਕਾਲਜ ਰਾਏਪੁਰ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਘਟਨਾ ਦੀ ਖ਼ਬਰ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here