ਭਾਰਤ ‘ਚ ਮਿਲੇ ਖਤਰਨਾਕ ਚੀਨੀ ਵਾਇਰਸ HMPV ਦੇ ਦੋ ਮਾਮਲੇ, ਵਧੀ ਚਿੰਤਾ!
ਨਵੀ ਦਿੱਲੀ : ਚੀਨ ‘ਚ ਫੈਲੇ ਕੋਰੋਨਾ ਵਰਗੇ ਵਾਇਰਸ ਨੇ ਭਾਰਤ ‘ਚ ਵੀ ਚਿੰਤਾ ਵਧਾ ਦਿੱਤੀ ਹੈ। ਭਾਰਤ ਚ ਇਸ ਵਾਇਰਸ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ ‘ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ ਹੀ ਵਾਇਰਸ ਪਾਇਆ ਗਿਆ ਸੀ।
ਕੇਂਦਰੀ ਸਿਹਤ ਮੰਤਰਾਲੇ ਨੇ ਕੀਤੀ ਪੁਸ਼ਟੀ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕਰਨਾਟਕ ਵਿੱਚ ਐਚਐਮਪੀਵੀ ਦੇ ਦੋ ਮਾਮਲੇ ਪਾਏ ਗਏ ਹਨ। ਦੋਵੇਂ ਬੱਚੇ ਰੁਟੀਨ ਚੈਕਅੱਪ ਲਈ ਹਸਪਤਾਲ ਪੁੱਜੇ ਸਨ। ਜਾਂਚ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਕਰਨਾਟਕ ਦੇ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਨਮੂਨਿਆਂ ਦੀ ਜਾਂਚ ਨਿੱਜੀ ਹਸਪਤਾਲ ਵਿੱਚ ਕੀਤੀ ਗਈ ਹੈ ਕਿਸੇ ਸਰਕਾਰੀ ਲੈਬ ਵਿੱਚ ਨਹੀਂ। ICMR ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ICMR ਨੇ ਕਿਹਾ ਕਿ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਨਵਾਂ ਟ੍ਰੇਲਰ ਰਿਲੀਜ਼, 17 ਜਨਵਰੀ ਨੂੰ ਸਿਨੇਮਾ ਘਰਾਂ ‘ਚ ਦੇਵੇਗੀ ਦਸਤਕ