ਜੰਮੂ-ਕਸ਼ਮੀਰ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰੇ ਰਾਮਬਨ ਜ਼ਿਲ੍ਹੇ ਦੇ ਸੇਰੀ ਬਾਗਨਾ ਇਲਾਕੇ ਵਿੱਚ ਮੀਂਹ ਤੋਂ ਬਾਅਦ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਰਾਮਬਨ ਜ਼ਿਲ੍ਹਾ ਇਨ੍ਹੀਂ ਦਿਨੀਂ ਇੱਕ ਗੰਭੀਰ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ। ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਵੇਲੇ ਬਚਾਅ ਕਾਰਜ ਜਾਰੀ ਹੈ।
ਦਿੱਲੀ ਇਮਾਰਤ ਹਾਦਸੇ ‘ਤੇ ਰਾਸ਼ਟਰਪਤੀ ਮੁਰਮੂ ਅਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਮੁਆਵਜੇ ਦਾ ਕੀਤਾ ਐਲਾਨ
ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ਵਿੱਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ। ਸੈਂਕੜੇ ਵਾਹਨ ਫਸੇ ਹੋਏ ਹਨ। ਕਿਸ਼ਤਵਾੜ-ਪੱਦਰ ਸੜਕ ਵੀ ਬੰਦ ਹੈ। ਇੱਥੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਹਾਈਵੇਅ ‘ਤੇ ਯਾਤਰਾ ਕਰਨ ਦੀ ਅਪੀਲ ਕੀਤੀ ਹੈ।
ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਤੋਂ ਮੀਂਹ ਪੈ ਰਿਹਾ ਹੈ। ਕੱਲ੍ਹ ਸਵੇਰੇ ਤੋਂ ਭਾਰੀ ਮੀਂਹ ਪੈ ਰਿਹਾ ਹੈ। ਰਾਮਬਨ ਇਲਾਕਿਆਂ ਵਿੱਚ ਕਈ ਘਰਾਂ ਦੇ ਢਹਿ-ਢੇਰੀ ਹੋਣ ਦੀਆਂ ਵੀ ਰਿਪੋਰਟਾਂ ਆਈਆਂ ਹਨ। ਮੀਂਹ ਕਾਰਨ ਜ਼ਮੀਨ ਖਿਸਕਣ ਨਾਲ ਸਥਿਤੀ ਹੋਰ ਵੀ ਬਦਤਰ ਬਣ ਗਈ ਹੈ। ਪਾਣੀ ਕਈ ਘਰਾਂ ਵਿੱਚ ਦਾਖਲ ਹੋ ਗਿਆ ਹੈ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਲਈ ਸਥਿਤੀ ਹੋਰ ਵੀ ਚਿੰਤਾਜਨਕ ਬਣੀ ਹੋਈ ਹੈ।