ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਮਿਲੀ ਧ*ਮਕੀ, ਜਾਣੋ ਕੀ ਰੱਖੀ ਮੰਗ
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈ-ਮੇਲ ਪ੍ਰਾਪਤ ਹੋਇਆ ਹੈ। ਖਬਰਾਂ ਦੀ ਮੰਨੀਏ ਤਾਂ ਇਸ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੇ ਮੇਲ ਮਿਲੇ ਹਨ। ਇਸ ਸਬੰਧ ਵਿਚ ਮੁੰਬਈ ਪੁਲਿਸ ਨੇ ਕਪਿਲ ਅਤੇ ਰਾਜਪਾਲ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਬੀਐਨਐਸ ਦੀ ਧਾਰਾ 351 (3) ਦੇ ਤਹਿਤ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਕੀ ਲਿਖਿਆ ਸੀ ਧਮਕੀ ਭਰੀ ਮੇਲ ਵਿੱਚ?
ਮੀਡੀਆ ਰਿਪੋਰਟਸ ਅਨੁਸਾਰ ਇਸ ਈ-ਮੇਲ ਵਿੱਚ ਲਿਖਿਆ ਹੈ ਕਿ “ਅਸੀਂ ਤੁਹਾਡੀਆਂ ਸਾਰੀਆਂ ਗਤੀਵਿਧੀਆਂ ਉੱਤੇ ਨਜ਼ਰ ਰੱਖ ਰਹੇ ਹਾਂ ਅਤੇ ਸਾਡਾ ਮੰਨਣਾ ਹੈ ਕਿ ਇੱਕ ਸੰਵੇਦਨਸ਼ੀਲ ਮਾਮਲਾ ਤੁਹਾਡੇ ਧਿਆਨ ਵਿੱਚ ਲਿਆਉਣਾ ਮਹੱਤਵਪੂਰਨ ਹੈ। ਇਹ ਕੋਈ ਪਬਲੀਸਿਟੀ ਸਟੰਟ ਜਾਂ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਅਤੇ ਗੁਪਤਤਾ ਨਾਲ ਲਓ, ਨਹੀਂ ਤਾਂ ਤੁਹਾਨੂੰ ਅਜਿਹੇ ਨਤੀਜੇ ਭੁਗਤਣੇ ਪੈ ਸਕਦੇ ਹਨ ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਨਗੇ। ਅਸੀਂ ਅਗਲੇ 8 ਘੰਟਿਆਂ ਵਿੱਚ ਤੁਹਾਡੇ ਜਵਾਬ ਦੀ ਉਮੀਦ ਕਰਦੇ ਹਾਂ। ਜੇਕਰ ਤੁਹਾਡੇ ਵੱਲੋਂ ਕੋਈ ਜਵਾਬ ਨਹੀਂ ਆਇਆ, ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ, ਅਤੇ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ।”