ਨਵੀ ਦਿੱਲੀ, 1 ਮਈ: ਹਰ ਮਹੀਨੇ ਦੇ ਪਹਿਲੇ ਦਿਨ ਵਾਂਗ ਇਸ ਵਾਰ ਵੀ ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਚ ਬਦਲਾਅ ਕੀਤੇ ਗਏ ਹਨ। ਇਸ ਦੇ ਨਾਲ ਹੀ ਐਲਪੀਜੀ ਸਿਲੰਡਰ ਦੀ ਕੀਮਤ ਅਪਡੇਟ ਕੀਤੀ ਹੈ। 1 ਮਈ, ਯਾਨੀ ਕਿ ਮਜ਼ਦੂਰ ਦਿਵਸ ‘ਤੇ, ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਕੀਮਤ ਘਟਾ ਕੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ
ਅੱਜ ਯਾਨੀ ਕਿ 1 ਮਈ ਤੋਂ 19 ਕਿਲੋਗ੍ਰਾਮ ਵਾਲਾ ਵਪਾਰਕ ਸਿਲੰਡਰ ਸਸਤਾ ਹੋ ਗਿਆ ਹੈ। ਵਪਾਰਕ ਸਿਲੰਡਰ ਦੀ ਕੀਮਤ 17 ਰੁਪਏ ਤੱਕ ਘਟਾ ਦਿੱਤੀ ਗਈ ਹੈ। ਹੁਣ ਕੋਲਕਾਤਾ ਵਿੱਚ ਵਪਾਰਕ ਸਿਲੰਡਰ 1868.50 ਰੁਪਏ ਦੀ ਬਜਾਏ 1851.50 ਰੁਪਏ ਚ ਮਿਲੇਗਾ। ਮੁੰਬਈ ਵਿੱਚ ਇਸ ਸਿਲੰਡਰ ਦੀ ਕੀਮਤ ਹੁਣ 1713.50 ਰੁਪਏ ਦੀ ਬਜਾਏ 1699 ਰੁਪਏ ਹੋ ਗਈ ਹੈ। ਚੇਨਈ ਵਿੱਚ ਵਪਾਰਕ ਸਿਲੰਡਰ 1921.50 ਰੁਪਏ ਦੀ ਬਜਾਏ 1906.50 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 1747.50 ਰੁਪਏ ਵਿੱਚ ਉਪਲਬਧ ਹੋਵੇਗਾ।
ਦੱਸ ਦਈਏ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਵੀਰਵਾਰ, 1 ਮਈ, 2025 ਨੂੰ, ਘਰੇਲੂ ਐਲਪੀਜੀ ਸਿਲੰਡਰ ਦਿੱਲੀ ਵਿੱਚ 853 ਰੁਪਏ, ਕੋਲਕਾਤਾ ਵਿੱਚ 879 ਰੁਪਏ, ਮੁੰਬਈ ਵਿੱਚ 852.50 ਰੁਪਏ ਅਤੇ ਚੇਨਈ ਵਿੱਚ 868.50 ਰੁਪਏ ਵਿੱਚ ਉਪਲਬਧ ਹੋਵੇਗਾ। ਘਰੇਲੂ ਐਲਪੀਜੀ ਗੈਸ ਦੀਆਂ ਦਰਾਂ 8 ਅਪ੍ਰੈਲ ਨੂੰ ਅਪਡੇਟ ਕੀਤੀਆਂ ਗਈਆਂ ਸਨ। ਉਦੋਂ ਸਰਕਾਰ ਨੇ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ।