ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੀਆਂ ਵਧੀਆਂ ਕੀਮਤਾਂ
ਨਵੀ ਦਿੱਲੀ, 1 ਮਾਰਚ : ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਮਹਿੰਗਾਈ ਦਾ ਝਟਕਾ ਵੀ ਲੱਗਾ ਹੈ। ਦੇਸ਼ ਦੀ ਰਾਜਧਾਨੀ ਤੋਂ ਲੈ ਕੇ ਦੱਖਣੀ ਭਾਰਤ ਦੇ ਸਭ ਤੋਂ ਵੱਡੇ ਮਹਾਂਨਗਰ ਚੇਨਈ ਤੱਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਰਅਸਲ, ਦੇਸ਼ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਅਨ ਆਇਲ (IOC) ਨੇ ਸਿਲੰਡਰ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ ਕੀਤਾ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਹਾਲਾਂਕਿ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਸਿਲੰਡਰ ਦੀ ਕੀਮਤ
ਆਈਓਸੀਐਲ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਕ੍ਰਮਵਾਰ 1803, 1913, 1755.50 ਰੁਪਏ ਹੋ ਗਈ ਹੈ। 14 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ ਘਰੇਲੂ ਸਿਲੰਡਰ ਦਾ ਰੇਟ 803 ਰੁਪਏ ਹੈ। ਕੋਲਕਾਤਾ ਵਿੱਚ ਕੀਮਤ 829 ਰੁਪਏ ਹੈ ਅਤੇ ਮੁੰਬਈ ਵਿੱਚ ਇਹ 802.50 ਰੁਪਏ ਹੈ। ਦੱਖਣੀ ਰਾਜ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਇਸਦੀ ਕੀਮਤ 818.50 ਰੁਪਏ ਹੈ।
ਬਦਲਦੇ ਮੌਸਮ ਵਿੱਚ Skin ਦੀ ਦੇਖਭਾਲ ਕਿਵੇਂ ਕਰੀਏ? ਬਸ Follow ਕਰੋ ਇਹ 4 ਟਿਪਸ