ਅੱਜ ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਹੋਵੇਗਾ ਵਿਸ਼ੇਸ਼ ਪ੍ਰੋਗਰਾਮ; ਜਾਣੋ ਕੀ ਕੁਝ ਰਹੇਗਾ ਖਾਸ
ਨਵੀ ਦਿੱਲੀ, 26 ਨਵੰਬਰ: ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਅੱਜ ਮੰਗਲਵਾਰ ਨੂੰ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਵਿਸ਼ੇਸ਼ ਪ੍ਰੋਗਰਾਮ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਇਸ ‘ਚ ਮੌਜੂਦ ਰਹਿਣਗੇ।
ਰਾਸ਼ਟਰਪਤੀ ਮੁਰਮੂ ਦੋਵੇਂ ਸਦਨਾਂ ਨੂੰ ਕਰਨਗੇ ਸੰਬੋਧਨ
ਇਸ ਸਮਾਗਮ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਧਨਖੜ ਦੋਹਾਂ ਸਦਨਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਸਵਾਗਤੀ ਭਾਸ਼ਣ ਦੇਣਗੇ। ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।
ਇਹ ਵੀ ਪੜੋ : ਇਕ ਹੋਰ ਛੁੱਟੀ ਦਾ ਹੋਇਆ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਇਸ ਤੋਂ ਇਲਾਵਾ ‘ਮੇਕਿੰਗ ਆਫ ਦਾ ਇੰਡੀਅਨ ਕੰਸਟੀਟਿਊਸ਼ਨ: ਏ ਗਲੀਮਪਸ’ ਅਤੇ ‘ਮੇਕਿੰਗ ਆਫ ਦਾ ਇੰਡੀਅਨ ਕੰਸਟੀਟਿਊਸ਼ਨ ਐਂਡ ਇਟਸ ਸ਼ਾਨਦਾਰ ਸਫਰ’ ਨਾਂ ਦੀਆਂ ਕਿਤਾਬਾਂ ਲਾਂਚ ਕੀਤੀਆਂ ਜਾਣਗੀਆਂ। ਸੰਵਿਧਾਨ ਦੀਆਂ ਕਾਪੀਆਂ ਸੰਸਕ੍ਰਿਤ ਅਤੇ ਮੈਥਿਲੀ ਵਿੱਚ ਵੀ ਜਾਰੀ ਕੀਤੀਆਂ ਜਾਣਗੀਆਂ। ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਮਹੱਤਤਾ ਅਤੇ ਯਾਤਰਾ ‘ਤੇ ਇੱਕ ਲਘੂ ਫਿਲਮ ਵੀ ਦਿਖਾਈ ਜਾਵੇਗੀ।