ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਫਿਰ ਫੜੀ ਰਫਤਾਰ; ਦਿੱਲੀ ‘ਚ 5 ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ

0
31

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ, ਇੱਕ 5 ਮਹੀਨੇ ਦੇ ਬੱਚੇ ਅਤੇ ਇੱਕ 87 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤਕ ਦਿੱਲੀ ਵਿੱਚ ਕੋਰੋਨਾ ਕਾਰਨ 7 ਮੌਤਾਂ ਹੋ ਗਈਆਂ ਹਨ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 105 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਾਣਕਾਰੀ ਅਨੁਸਾਰ, 5 ਮਹੀਨੇ ਦਾ ਬੱਚਾ ਪਹਿਲਾਂ ਨਮੂਨੀਆ, ਸਾਹ ਲੈਣ ਵਿੱਚ ਮੁਸ਼ਕਲ ਤੋਂ ਪੀੜਤ ਸੀ। ਇਲਾਜ ਦੌਰਾਨ ਜਦੋਂ ਬੱਚੇ ਦਾ ਟੈਸਟ ਕੀਤਾ ਗਿਆ ਤਾਂ ਉਸ ਵਿੱਚ ਕੋਵਿਡ ਦੀ ਪੁਸ਼ਟੀ ਹੋਈ। ਕੋਰੋਨਾ ਨੇ ਬੱਚੇ ਦੀ ਹਾਲਤ ਵਿਗੜ ਦਿਤੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 5364 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 500 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਸਭ ਤੋਂ ਵੱਧ 1679, ਗੁਜਰਾਤ ਵਿੱਚ 615, ਪੱਛਮੀ ਬੰਗਾਲ ਵਿੱਚ 596, ਦਿੱਲੀ ਵਿੱਚ 592 ਅਤੇ ਮਹਾਰਾਸ਼ਟਰ ਵਿੱਚ 548 ਸਰਗਰਮ ਮਾਮਲੇ ਹਨ।ਹੁਣ ਤੱਕ ਨਵੇਂ ਰੂਪਾਂ ਕਾਰਨ 55 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਸੁਚੇਤ ਹੈ ਅਤੇ ਲੋਕਾਂ ਨੂੰ ਭੀੜ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here