ਹਰਿਆਣਾ ‘ਚ 8ਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਨਵੀ ਦਿੱਲੀ, 1 ਮਾਰਚ : ਹਰਿਆਣਾ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਕਿੰਡਰਗਾਰਟਨ ਤੋਂ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ ਹੈ। ਬਾਲ ਵਾਟਿਕਾ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ੁਰੂ ਹੋਵੇਗੀ, ਜੋ 22 ਮਾਰਚ ਤੱਕ ਚੱਲੇਗੀ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ ਜੋ ਕਿ 24 ਮਾਰਚ ਤੱਕ ਜਾਰੀ ਰਹਿਣਗੀਆਂ। ਕਿੰਡਰਗਾਰਟਨ ਤੋਂ ਪੰਜਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਲਗਾਤਾਰ ਹੋਣਗੀਆਂ, ਜਦਕਿ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚਕਾਰ ਇੱਕ ਤੋਂ ਤਿੰਨ ਦਿਨ ਦੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ।