ਦਿੱਲੀ ਵਿਧਾਨ ਸਭਾ ਚੋਣਾਂ:’ਆਪ’ ਵੱਲੋਂ 20 ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਸੂਚੀ ਜਾਰੀ, ਦੇਖੋ ਲਿਸਟ
ਨਵੀ ਦਿੱਲੀ, 9 ਦਸੰਬਰ: ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੀ PAC ਦੀ ਮੀਟਿੰਗ ਹੋਈ। ਮੀਟਿੰਗ ਵਿੱਚ 20 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ। ਦੂਜੀ ਸੂਚੀ ਵਿੱਚ ਕਈ ਆਗੂਆਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ ਅਤੇ ਕਈਆਂ ਦੀਆਂ ਸੀਟਾਂ ਬਦਲੀਆਂ ਗਈਆਂ ਹਨ। ਮਨੀਸ਼ ਸਿਸੋਦੀਆ ਇਸ ਵਾਰ ਜੰਗਪੁਰਾ ਤੋਂ ਚੋਣ ਲੜਨਗੇ। ‘ਆਪ’ ਨੇ UPSC ਅਧਿਆਪਕ ਅਵਧ ਓਝਾ ਨੂੰ ਪਟਪੜਗੰਜ ਤੋਂ ਉਮੀਦਵਾਰ ਬਣਾਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ‘ਆਪ’ ਵੱਲੋਂ ਪਹਿਲੀ ਸੂਚੀ 22 ਨਵੰਬਰ ਨੂੰ ਆਈ ਸੀ, ਜਿਸ ਵਿੱਚ 11 ਉਮੀਦਵਾਰਾਂ ਦੇ ਨਾਂ ਸਨ। ਇਸ ਵਿੱਚ ਭਾਜਪਾ ਅਤੇ ਕਾਂਗਰਸ ਦੇ 6 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ।