ਦਿੱਲੀ ਵਿਧਾਨ ਸਭਾ ਚੋਣਾਂ: ਅੱਜ ਦੁਪਹਿਰ 12 ਵਜੇ ਵੱਡਾ ਐਲਾਨ ਕਰਨਗੇ ਅਰਵਿੰਦ ਕੇਜਰੀਵਾਲ
ਨਵੀ ਦਿੱਲੀ,14 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣੀਆਂ ਹਨ, ਜਿਸ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। 2020 ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਹੁਣ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਦੀ ਉਮੀਦ ਕਰ ਰਹੀ ਹੈ। ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ ਕੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇਕ ਵੱਡਾ ਐਲਾਨ ਕਰਨ ਜਾ ਰਹੇ ਹਨ।
ਟਵੀਟ ਕਰ ਦਿਤੀ ਜਾਣਕਾਰੀ
ਉਨ੍ਹਾਂ ਨੇ ਮੰਗਲਵਾਰ ਸਵੇਰੇ ਐਕਸ ‘ਤੇ ਐਲਾਨ ਕੀਤਾ ਕਿ ਉਹ ਦੁਪਹਿਰ 12 ਵਜੇ ਦਿੱਲੀ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਦੱਸ ਦਈਏ ਕੀ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਦਾ ਪ੍ਰੋਗਰਾਮ ਜਾਰੀ ਹੁੰਦੇ ਹੀ ਦਿੱਲੀ ‘ਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਸਿਆਸੀ ਪਾਰਟੀਆਂ ਹੁਣ ਇੱਕ ਦੂਜੇ ‘ਤੇ ਜ਼ੁਬਾਨੀ ਹਮਲੇ ਕਰ ਰਹੀਆਂ ਹਨ।