ਦਿੱਲੀ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਧਾਨ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਨਵੀ ਦਿੱਲੀ, 24 ਫਰਵਰੀ : ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਤੋਂ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਨਵੇਂ ਚੁਣੇ ਗਏ ਵਿਧਾਇਕ 24 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਸਹੁੰ ਚੁੱਕ ਰਹੇ ਹਨ। ਇਹ ਸੈਸ਼ਨ 24 ਫਰਵਰੀ ਤੋਂ ਸ਼ੁਰੂ ਹੋ ਕੇ 27 ਫਰਵਰੀ ਤੱਕ ਚੱਲੇਗਾ।
ਐਲਜੀ ਨੇ ਅਰਵਿੰਦਰ ਸਿੰਘ ਲਵਲੀ ਨੂੰ ਚੁਕਾਈ ਸਹੁੰ
ਐਲਜੀ ਵੀਕੇ ਸਕਸੈਨਾ ਨੇ ਪ੍ਰੋਟੈਮ ਸਪੀਕਰ ਅਰਵਿੰਦਰ ਸਿੰਘ ਲਵਲੀ ਨੂੰ ਸਹੁੰ ਚੁਕਾਈ। ਫਿਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਹੁੰ ਚੁੱਕੀ। ਦਿੱਲੀ ਦੇ ਕੈਬਨਿਟ ਮੰਤਰੀਆਂ ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ, ਪਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ ਅਤੇ ਰਵਿੰਦਰ ਇੰਦਰਰਾਜ ਸਿੰਘ ਨੇ ਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੱਸ ਦਈਏ ਕਿ ਤਿੰਨ ਦਿਨ ਚੱਲਣ ਵਾਲੇ ਸੈਸ਼ਨ ਵਿੱਚ ਵਿਧਾਨ ਸਭਾ ਦੇ ਸਪੀਕਰ-ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਡਾ: ਮਨਮੋਹਨ ਸਿੰਘ ਸਮੇਤ 12 ਸ਼ਖਸੀਅਤਾਂ ਨੂੰ ਕੀਤੀ ਗਈ ਸ਼ਰਧਾਂਜਲੀ ਭੇਟ