ਦਿੱਲੀ ਚੋਣਾਂ ਤੋਂ ਪਹਿਲਾ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ, ਔਰਤਾਂ ਨੂੰ 2500 ਰੁਪਏ ਸਮੇਤ ਕੀਤੇ ਕਈ ਵਾਅਦੇ
ਨਵੀ ਦਿੱਲੀ, 29 ਜਨਵਰੀ : ਕਾਂਗਰਸ ਨੇ ਬੁੱਧਵਾਰ ਨੂੰ ਦਿੱਲੀ ਚੋਣਾਂ ਨੂੰ ਲੈ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਦੇਵੇਂਦਰ ਯਾਦਵ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨੂੰ ਮਿਲੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਿਰ ਅਸੀਂ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ। ਕਾਂਗਰਸ ਪਾਰਟੀ ਨੇ ਦਿੱਲੀਵਾਸੀਆਂ ਲਈ 5 ਗਾਰੰਟੀਆਂ ਦਿੱਤੀਆਂ ਹਨ।
– ਕਾਂਗਰਸ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਿਸਪੈਂਸਰੀਆਂ ਹਫ਼ਤੇ ਭਰ 24 ਘੰਟੇ ਖੁੱਲ੍ਹੀਆਂ ਰਹਿਣਗੀਆਂ।
– ਦਿੱਲੀ ਵਾਸੀਆਂ ਨੂੰ 300 ਯੂਨਿਟ ਮੁਫਤ ਬਿਜਲੀ ਅਤੇ 24 ਘੰਟੇ ਸਾਫ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਦਿੱਲੀ ਦੇ ਕਿਸਾਨਾਂ ਦੇ ਬਕਾਏ ਅਤੇ ਨਵੇਂ ਬਿਜਲੀ ਕੁਨੈਕਸ਼ਨਾਂ ਦੀ ਫੀਸ ਘਟਾਈ ਜਾਵੇਗੀ।
– ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 2500 ਰੁਪਏ ਦੀ ਮਹੀਨਾਵਾਰ ਵਿਤੀ ਸਹਾਇਤਾ, ਮਹਿੰਗਾਈ ਰਾਹਤ ਸਕੀਮ ਤਹਿਤ 500 ਰੁਪਏ ਵਿੱਚ ਰਸੋਈ ਗੈਸ ਸਿਲੰਡਰ ਅਤੇ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ।
– ਦਲਿਤ ਭਾਈਚਾਰੇ ਦੇ ਲੋਕਾਂ ਨੂੰ ਮੁਫ਼ਤ ਚਾਰਧਾਮ ਯਾਤਰਾ ਕਰਵਾਈ ਜਾਵੇਗੀ।
– ਵਿਧਵਾ ਔਰਤਾਂ ਦੀਆਂ ਧੀਆਂ ਦੇ ਵਿਆਹ ਲਈ 1.1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ‘ਪਿਆਰੀ ਦੀਦੀ ਯੋਜਨਾ’ ਦਾ ਨਾਂ ਦਿੱਤਾ ਗਿਆ ਹੈ।
WhatsApp ਨੇ ਅਧਿਕਾਰਤ ਤੌਰ ‘ਤੇ ਇਨ੍ਹਾਂ ਸਮਾਰਟਫੋਨਾਂ ‘ਤੇ ਸਪੋਰਟ ਕੀਤਾ ਬੰਦ, 5 ਮਈ ਤੋਂ ਕੰਮ ਨਹੀਂ ਕਰੇਗੀ ਐਪ