ਭਾਜਪਾ ਦੀ ਜਿੱਤ ‘ਤੇ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ?
ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਸਵੀਰ ਸਾਫ਼ ਹੋ ਗਈ ਹੈ, ਹੁਣ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੇ ਹਾਰ ਸਵੀਕਾਰ ਕਰ ਲਈ ਹੈ। ਕੇਜਰੀਵਾਲ ਨੇ ਕਿਹਾ ਕਿ ਜਨਤਾ ਦਾ ਫੈਸਲਾ ਮਨਜ਼ੂਰ ਹੈ। ਅਸੀਂ ਸੱਤਾ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਬਿਹਤਰ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਭਾਜਪਾ ਨੂੰ ਜਿੱਤ ਲਈ ਵਧਾਈ।
ਦੱਸ ਦਈਏ ਕਿ “ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦਿਲੀ ਚੋਣਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ ਉਨ੍ਹਾਂ ਕਿਹਾ ਕਿ “ਦਿੱਲੀ ਵਿੱਚ ਝੂਠ ਦਾ ਰਾਜ ਖਤਮ ਹੋ ਗਿਆ ਹੈ। ਇਹ ‘ਮੋਦੀ ਦੀ ਗਾਰੰਟੀ’ ਅਤੇ ਮੋਦੀ ਜੀ ਦੇ ਵਿਕਾਸ ਦੇ ਵਿਜ਼ਨ ‘ਤੇ ਦਿੱਲੀ ਵਾਸੀਆਂ ਦੇ ਵਿਸ਼ਵਾਸ ਦੀ ਜਿੱਤ ਹੈ। ਇਸ ਜਬਰਦਸਤ ਫਤਵੇ ਲਈ ਦਿੱਲੀ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਪਾਰਟੀ ਹੈੱਡਕੁਆਰਟਰ ਪਹੁੰਚਣਗੇ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ।