ਦਿੱਲੀ ਚੋਣਾਂ- ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ ਸੂਚੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਨਵੀ ਦਿੱਲੀ : ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੇ ਨਾਵਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਹੁਣ ਤੱਕ 63 ਨਾਵਾਂ ਦਾ ਐਲਾਨ ਕੀਤਾ ਹੈ। ਹੁਣ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
ਸਾਬਕਾ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਾ ਤੀਰਥ ਨੂੰ ਪਟੇਲ ਨਗਰ ਰਾਖਵੀਂ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਗਾਂਧੀ ਨਗਰ ਤੋਂ ਕਮਲ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਅਰਵਿੰਦਰ ਸਿੰਘ ਲਵਲੀ ਨਾਲ ਹੋਵੇਗਾ। ਲਵਲੀ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਸਨ। ਗੋਕਲਪੁਰ ਸੀਟ ਤੋਂ ਉਮੀਦਵਾਰ ਬਦਲਿਆ ਗਿਆ ਹੈ। ਇਸ ਤੋਂ ਪਹਿਲਾਂ ਇੱਥੋਂ ਪ੍ਰਮੋਦ ਕੁਮਾਰ ਜਯੰਤ ਨੂੰ ਟਿਕਟ ਦਿੱਤੀ ਗਈ ਸੀ। ਉਨ੍ਹਾਂ ਦੀ ਥਾਂ ਪਾਰਟੀ ਨੇ ਈਸ਼ਵਰ ਬਾਗੜੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।