ਦਿੱਲੀ ਚੋਣਾਂ: ਸ਼ੁਰੂਆਤੀ ਰੁਝਾਨਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਿੱਛੇ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ 38 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ, ਕਾਲਕਾਜੀ ਸੀਟ ਤੋਂ ਆਤਿਸ਼ੀ, ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਤਪੜਗੰਜ ਤੋਂ ਅਵਧ ਓਝਾ ਪਿੱਛੇ ਚੱਲ ਰਹੇ ਹਨ।
ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?
ਦੱਸ ਦਈਏ ਕਿ 5 ਫਰਵਰੀ ਨੂੰ ਦਿੱਲੀ ਦੀਆਂ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ। ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਸਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।