Delhi elections results: CM ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਕੀਤੀ ਜਿੱਤ ਦਰਜ, ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਹਰਾਇਆ

0
12
CM Atishi will take charge of Delhi today, may take big decisions in the cabinet meeting

Delhi elections results: CM ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਕੀਤੀ ਜਿੱਤ ਦਰਜ, ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਹਰਾਇਆ

ਨਵੀ ਦਿੱਲੀ, 8 ਫਰਵਰੀ : ਦਿੱਲੀ ਦੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਕਾਲਕਾਜੀ ਸੀਟ ਤੋਂ ਚੋਣ ਜਿੱਤ ਗਈ ਹੈ। ਆਤਿਸ਼ੀ ਨੇ ਭਾਜਪਾ ਦੇ ਰਮੇਸ਼ ਬਿਧੂੜੀ ਅਤੇ ਕਾਂਗਰਸ ਦੀ ਅਲਕਾ ਲਾਂਬਾ ਨੂੰ ਹਰਾਇਆ।

AAP ਨੂੰ ਇੱਕ ਹੋਰ ਵੱਡਾ ਝਟਕਾ; ਮਨੀਸ਼ ਸਿਸੋਦੀਆ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੀ ਹਾਰੇ

ਦੱਸ ਦਈਏ ਕਿ ਨਵੀਂ ਦਿੱਲੀ ਸੀਟ ‘ਤੇ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਹੈ। ਕੇਜਰੀਵਾਲ 3182 ਵੋਟਾਂ ਨਾਲ ਹਾਰ ਗਏ ਹਨ ਇਸ ਤੋਂ ਇਲਾਵਾ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ 600 ਵੋਟਾਂ ਨਾਲ ਹਾਰ ਗਏ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੇ ਉਮੀਦਵਾਰ ਬਣਨ ਤੋਂ ਬਾਅਦ ਜੰਗਪੁਰਾ ਵਿਧਾਨ ਸਭਾ ਸੀਟ ਵੀਆਈਪੀ ਸੀਟ ਬਣ ਗਈ ਸੀ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਤਰਵਿੰਦਰ ਸਿੰਘ ਮਰਵਾਹ ਨੇ ਹਰਾਇਆ ਹੈ। ਆਪਣੀ ਹਾਰ ‘ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ “ਅਸੀਂ ਸਖ਼ਤ ਮਿਹਨਤ ਕੀਤੀ, ਪਰ ਜਨਤਾ ਦਾ ਫ਼ੈਸਲਾ ਸਾਡੇ ਹੱਕ ਵਿੱਚ ਨਹੀਂ ਆਇਆ। ਅਸੀਂ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ।”

LEAVE A REPLY

Please enter your comment!
Please enter your name here