Delhi elections results: ਜੰਗਪੁਰਾ ‘ਚ ‘ਆਪ’ ਨੂੰ ਵੱਡਾ ਝਟਕਾ, ਮਨੀਸ਼ ਸਿਸੋਦੀਆ ਹਾਰੇ
ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਭਾਜਪਾ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਸਭ ਤੋਂ ਹੈਰਾਨੀਜਨਕ ਨਤੀਜਾ ਜੰਗਪੁਰਾ ਤੋਂ ਆ ਰਿਹਾ ਹੈ। ਇੱਥੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਰ ਗਏ ਹਨ। ਉਹ ਕਾਫੀ ਸਮੇਂ ਤੋਂ ਪਿੱਛੇ ਚਲ ਰਹੇ ਸਨ।
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੇ ਉਮੀਦਵਾਰ ਬਣਨ ਤੋਂ ਬਾਅਦ ਜੰਗਪੁਰਾ ਵਿਧਾਨ ਸਭਾ ਸੀਟ ਵੀਆਈਪੀ ਸੀਟ ਬਣ ਗਈ ਸੀ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਤਰਵਿੰਦਰ ਸਿੰਘ ਮਰਵਾਹ ਨੇ ਹਰਾਇਆ ਹੈ। ਇਸ ਦੇ ਨਾਲ ਹੀ ਲਕਸ਼ਮੀ ਨਗਰ ਤੋਂ ਭਾਜਪਾ ਦੇ ਅਭੈ ਵਰਮਾ ਨੇ ਜਿੱਤ ਦਰਜ ਕੀਤੀ ਹੈ। ਪਟਪੜਗੰਜ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਰਵਿੰਦਰ ਸਿੰਘ ਨੇਗੀ ਨੇ ਜਿੱਤ ਦਰਜ ਕੀਤੀ ਹੈ।
ਦਿੱਲੀ ਵਿੱਚ ਭਾਜਪਾ ਦੇ ਹੱਕ ਵਿੱਚ ਪਹਿਲਾ ਨਤੀਜਾ, ਨੀਰਜ ਬਸੋਆ ਕਸਤੂਰਬਾ ਨਗਰ ਸੀਟ ਤੋਂ ਜਿੱਤੇ