AAP ਨੂੰ ਇੱਕ ਹੋਰ ਵੱਡਾ ਝਟਕਾ; ਮਨੀਸ਼ ਸਿਸੋਦੀਆ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੀ ਹਾਰੇ
ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ।
ਦੱਸ ਦਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ 600 ਵੋਟਾਂ ਨਾਲ ਹਾਰ ਗਏ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੇ ਉਮੀਦਵਾਰ ਬਣਨ ਤੋਂ ਬਾਅਦ ਜੰਗਪੁਰਾ ਵਿਧਾਨ ਸਭਾ ਸੀਟ ਵੀਆਈਪੀ ਸੀਟ ਬਣ ਗਈ ਸੀ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਤਰਵਿੰਦਰ ਸਿੰਘ ਮਰਵਾਹ ਨੇ ਹਰਾਇਆ ਹੈ। ਆਪਣੀ ਹਰ ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ “ਅਸੀਂ ਸਖ਼ਤ ਮਿਹਨਤ ਕੀਤੀ, ਪਰ ਜਨਤਾ ਦਾ ਫ਼ੈਸਲਾ ਸਾਡੇ ਹੱਕ ਵਿੱਚ ਨਹੀਂ ਆਇਆ। ਅਸੀਂ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ।”