ਰਾਜੌਰੀ ਗਾਰਡਨ ਸੀਟ ਤੋਂ ਜਿੱਤੇ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ; ਲੋਕਾਂ ਦਾ ਕੀਤਾ ਧੰਨਵਾਦ
ਨਵੀ ਦਿੱਲੀ, 8 ਫਰਵਰੀ : ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਜਿੱਤ ਹਾਸਿਲ ਕੀਤੀ ਹੈ। ਇਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੀ ਧਨਵਤੀ ਚੰਦੇਲਾ ਨਾਲ ਸੀ। ਰਾਜੌਰੀ ਗਾਰਡਨ ਸੀਟ ਜਿੱਤਣ ਤੋਂ ਬਾਅਦ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “ਮੈਂ ਰਾਜੌਰੀ ਗਾਰਡਨ ਅਤੇ ਦਿੱਲੀ ਦੇ ਸਾਰੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ 17,500 ਵੋਟਾਂ ਨਾਲ ਜਿਤਾਇਆ। ਇਹ ਇੱਕ ਇਤਿਹਾਸਕ ਜਿੱਤ ਹੈ, ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨੂੰ ਜਾਂਦਾ ਹੈ… ਆਮ ਆਦਮੀ ਪਾਰਟੀ ‘ਆਪਦਾ’ ਬਣ ਚੁੱਕੀ ਸੀ, ਅੱਜ ਲੋਕਾਂ ਨੇ ਇਸ ‘ਆਪਦਾ’ ਤੋਂ ਛੁਟਕਾਰਾ ਪਾ ਲਿਆ ਹੈ… ਅਸੀਂ 27 ਸਾਲਾਂ ਦੇ ਬਨਵਾਸ ਤੋਂ ਬਾਅਦ ਵਾਪਸ ਆ ਰਹੇ ਹਾਂ…”
CM ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਕੀਤੀ ਜਿੱਤ ਦਰਜ, ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਹਰਾਇਆ
ਇਕ ਹੋਰ ਟਵੀਟ ‘ਚ ਉਨ੍ਹਾਂ ਕਿਹਾ “ਮੈਨੂੰ ਭਾਰੀ ਬਹੁਮਤ ਨਾਲ ਜਿੱਤ ਦਾ ਆਸ਼ੀਰਵਾਦ ਦੇਣ ਲਈ ਮੈਂ ਤੁਹਾਡੇ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਜਿੱਤ ਭਾਜਪਾ ਦੀਆਂ ਨੀਤੀਆਂ ਵਿੱਚ ਤੁਹਾਡੇ ਵਿਸ਼ਵਾਸ ਦੀ ਜਿੱਤ ਹੈ। ਅਸੀਂ ਮਿਲ ਕੇ ਖੇਤਰ ਦੇ ਸਰਬਪੱਖੀ ਵਿਕਾਸ ਦੇ ਸੁਪਨੇ ਨੂੰ ਸਾਕਾਰ ਕਰਾਂਗੇ। ਇੱਕ ਵਾਰ ਫਿਰ, ਤੁਹਾਡੇ ਅਥਾਹ ਸਮਰਥਨ ਅਤੇ ਸਹਿਯੋਗ ਲਈ ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ!”