Live Concert ਦੌਰਾਨ ਸੋਨੂੰ ਨਿਗਮ ਦੀ ਵਿਗੜੀ ਸਿਹਤ, ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸੀ ਆਪਬੀਤੀ
ਨਵੀ ਦਿੱਲੀ : ਪੂਰੀ ਦੁਨੀਆ ‘ਚ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਗਾਇਕ ਸੋਨੂੰ ਨਿਗਮ ਇਨ੍ਹੀਂ ਦਿਨੀਂ ਕਾਫੀ ਪ੍ਰੇਸ਼ਾਨ ਹਨ। ਹਾਲ ਹੀ ‘ਚ ਉਨ੍ਹਾਂ ਨੇ ਪੁਣੇ ‘ਚ ਲਾਈਵ ਕੰਸਰਟ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪਿੱਠ ‘ਚ ਅਚਾਨਕ ਦਰਦ ਹੋਣ ਲੱਗਾ। ਕਿਸੇ ਤਰ੍ਹਾਂ ਉਨ੍ਹਾਂ ਨੇ ਸ਼ੋਅ ‘ਚ ਪੂਰੀ ਊਰਜਾ ਨਾਲ ਪਰਫਾਰਮ ਕੀਤਾ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰ ਰਹੇ ਹਨ।
ਪਿੱਠ ‘ਚ ਉੱਠਿਆ ਤੇਜ਼ ਦਰਦ
ਗਾਇਕ ਸੋਨੂੰ ਨਿਗਮ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਪੁਣੇ ‘ਚ ਲਾਈਵ ਕੰਸਰਟ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਦੀ ਪਿੱਠ ਵਿੱਚ ਬਹੁਤ ਦਰਦ ਸੀ ਅਤੇ ਇੰਜ ਮਹਿਸੂਸ ਹੋਇਆ ਜਿਵੇਂ ਕੋਈ ਸੂਈ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਚ ਚੁਭ ਰਹੀ ਹੋਵੇ। ਹਾਲਾਂਕਿ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਕੰਸਰਟ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ‘ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਮੁਸ਼ਕਲ ਦਿਨ ਸੀ, ਪਰ ਸੰਤੁਸ਼ਟੀ ਨਾਲ ਭਰਿਆ ਸੀ। ਮੈਂ ਕਿਸੇ ਤਰ੍ਹਾਂ ਆਪਣੇ ਆਪ ਸੰਭਾਲ ਲਿਆ, ਕਿਉਂਕਿ ਮੈਂ ਲੋਕਾਂ ਦੀਆਂ ਉਮੀਦਾਂ ਨੂੰ ਤੋੜਨਾ ਨਹੀਂ ਚਾਹੁੰਦਾ ਸੀ। ਇਸ ਲਈ ਮੈਂ ਆਪਣਾ ਸੰਗੀਤ ਸਮਾਰੋਹ ਪੂਰਾ ਕੀਤਾ। ਮੈਨੂੰ ਖੁਸ਼ੀ ਹੈ ਕਿ ਸਭ ਕੁਝ ਠੀਕ ਹੋ ਗਿਆ।” ਗਾਇਕ ਦੇ ਪ੍ਰਸ਼ੰਸਕ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਹਰ ਕੋਈ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਿਹਾ ਹੈ।
38ਵੀਆਂ ਰਾਸ਼ਟਰੀ ਖੇਡਾਂ ‘ਚ ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, CM ਮਾਨ ਨੇ ਦਿੱਤੀ ਵਧਾਈ