ਹਰਿਆਣਾ ‘ਚ ਭੂਚਾਲ ਦੇ ਝਟਕੇ: ਗੁਰੂਗ੍ਰਾਮ-ਰੋਹਤਕ ਸਮੇਤ 5 ਜ਼ਿਲ੍ਹਿਆਂ ਦੇ ਸਹਿਮੇ ਲੋਕ!

0
23

ਹਰਿਆਣਾ ‘ਚ ਭੂਚਾਲ ਦੇ ਝਟਕੇ: ਗੁਰੂਗ੍ਰਾਮ-ਰੋਹਤਕ ਸਮੇਤ 5 ਜ਼ਿਲ੍ਹਿਆਂ ਦੇ ਸਹਿਮੇ ਲੋਕ!

ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਅੱਜ ਸਵੇਰੇ 5:36 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਨੀਪਤ, ਰੋਹਤਕ, ਗੁਰੂਗ੍ਰਾਮ, ਫਰੀਦਾਬਾਦ ਅਤੇ ਝੱਜਰ ਦੇ ਬਹਾਦਰਗੜ੍ਹ ‘ਚ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ। ਇਸ ਦੀ ਡੂੰਘਾਈ ਪੰਜ ਕਿਲੋਮੀਟਰ ਦੱਸੀ ਜਾ ਰਹੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਸੋਸ਼ਲ ਮੀਡੀਆ (ਐਕਸ) ‘ਤੇ ਇਹ ਜਾਣਕਾਰੀ ਦਿੱਤੀ।

PM ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

ਦੱਸ ਦਈਏ ਕਿ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਇਲਾਕਿਆਂ ਦੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਪੀਐਮ ਮੋਦੀ ਨੇ ਭੂਚਾਲ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਟਵੀਟ ਕੀਤਾ ਅਤੇ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ “ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਰ ਕਿਸੇ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ, ਸੰਭਾਵਿਤ ਝਟਕਿਆਂ ਤੋਂ ਸੁਚੇਤ ਰਹਿੰਦੇ ਹੋਏ, ਅਧਿਕਾਰੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ।

ਇਹ ਵੀ ਪੜੋ : ਕੈਬਨਿਟ ਮੰਤਰੀ ਧਾਲੀਵਾਲ ਅਤੇ ਅਤੇ ਈ ਟੀ ਓ ਦੇਰ ਰਾਤ ਹੀ ਹਵਾਈ ਅੱਡੇ ਉੱਤੇ ਨੌਜਵਾਨਾਂ ਨੂੰ ਲੈਣ ਪਹੁੰਚੇ

LEAVE A REPLY

Please enter your comment!
Please enter your name here