ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ

0
19

ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ

ਨਵੀ ਦਿੱਲੀ : ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ 53 ਲੋਕਾਂ ਦੀ ਮੌਤ ਹੋ ਗਈ ਅਤੇ 62 ਜ਼ਖਮੀ ਹੋ ਗਏ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ ਸਵੇਰੇ 9.05 ਵਜੇ (ਭਾਰਤੀ ਸਮੇਂ ਅਨੁਸਾਰ 6.30 ਵਜੇ) ਆਏ ਇਸ ਭੂਚਾਲ ਦਾ ਕੇਂਦਰ ਤਿੱਬਤ ਦੇ ਸ਼ਿਜਾਂਗ ‘ਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਪਹਿਲੇ ਭੂਚਾਲ ਤੋਂ ਤੁਰੰਤ ਬਾਅਦ ਖੇਤਰ ਵਿੱਚ ਹੋਰ ਵੀ ਕਈ ਭੂਚਾਲ ਆਏ। ਸਥਾਨਕ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਤਿੱਬਤ ਖੇਤਰ ਦੇ ਸ਼ਿਜਾਂਗ ‘ਚ ਮੰਗਲਵਾਰ ਸਵੇਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇੱਥੇ ਸਵੇਰੇ 6:30 ਵਜੇ 10 ਕਿਲੋਮੀਟਰ ਦੀ ਡੂੰਘਾਈ ‘ਤੇ 7.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਬਾਅਦ 7:02 ‘ਤੇ 4.7 ਤੀਬਰਤਾ ਦੇ ਭੂਚਾਲ, 07:07 ‘ਤੇ 4.9 ਤੀਬਰਤਾ ਦੇ ਅਤੇ 7:13 ‘ਤੇ ਪੰਜ ਤੀਬਰਤਾ ਦੇ ਭੂਚਾਲ ਆਏ।

ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ

ਦੱਸ ਦਈਏ ਕਿ ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਅਸਾਮ, ਸਿੱਕਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ ਸਨ।

540 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 18 ਸਾਲਾ ਕੁੜੀ, ਵੱਡੇ ਪੱਧਰ ‘ਤੇ ਬਚਾਅ ਕਾਰਜ ਜਾਰੀ

LEAVE A REPLY

Please enter your comment!
Please enter your name here